
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਭਰ ਵਿੱਚ ਤਹਿਸੀਲਾਂ ਦਾ ਕੰਮਕਾਜ ਠੱਪ ਹੈ। ਕਿਉਂਕਿ ਰੈਵੀਨਿਊ ਅਫਸਰ ਵੱਲੋਂ ਸਮੂਹਿਰ ਹੜਤਾਲ ਕੀਤੀ ਗਈ ਹੈ। ਇਸ ਸਬੰਧੀ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵਿਭਾਗ ਵੱਲੋਂ ਲੁਧਿਆਣਾ ਵਿਖੇ ਤਹਿਸੀਲਦਾਰ ਅਤੇ ਉਸ ਨਾਲ ਕੰਮ ਕਰਦੇ ਹੋਰ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ।

ਵਿਜੀਲੈਂਸ ਵਿਭਾਗ ਵੱਲੋਂ ਕਈ ਥਾਵਾਂ ਤੇ ਤਹਿਸੀਲਦਾਰਾਂ ਅਤੇ ਉਨ੍ਹਾਂ ਨਾਲ ਕੰਮ ਕਰਦੇ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਆਰੋਪ ਲਗਾਇਆ ਜਾ ਰਿਹਾ ਹੈ। ਤਹਿਸੀਲਦਾਰ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਅਸੀਂ ਵਿਜੀਲੈਂਸ ਦੀ ਬੇਲੋੜੀ ਦਖਲਅੰਦਾਜ਼ੀ ਤੋਂ ਪਰੇਸ਼ਾਨ ਹਾਂ। ਉਨ੍ਹਾਂ ਕਿਹਾ ਕਿ ਸਾਥੀਆਂ ਖਿਲਾਫ ਹੋ ਰਹੀ ਵਿਜੀਲੈਂਸ ਦੀ ਗਲਤ ਕਾਰਵਾਈ ਨੂੰ ਪੰਜਾਬ ਸਰਕਾਰ ਬੰਦ ਕਰੇ।












