Monday, October 19, 2026
Home Chandigarh CM ਮਾਨ ਨੇ ਹੜਤਾਲ ਤੇ ਬੈਠੇ ਤਹਿਸੀਲਦਾਰਾਂ ਨੂੰ ਦਿੱਤੀ ਚੇਤਾਵਨੀ, ਕਿਹਾ-ਨਹੀਂ ਰੁਕਣਗੇ...

CM ਮਾਨ ਨੇ ਹੜਤਾਲ ਤੇ ਬੈਠੇ ਤਹਿਸੀਲਦਾਰਾਂ ਨੂੰ ਦਿੱਤੀ ਚੇਤਾਵਨੀ, ਕਿਹਾ-ਨਹੀਂ ਰੁਕਣਗੇ ਲੋਕਾਂ ਦੇ ਕੰਮ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਵਿਜੀਲੈਂਸ ਦੀ ਕਾਰਵਾਈ ਦੇ ਵਿਰੋਧ ਵਿੱਚ ਤਹਿਸੀਲਦਾਰ ਸਮੂਹਿਕ ਛੁੱਟੀ ਤੇ ਚੱਲ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਤਹਿਸੀਲਦਾਰਾਂ ਨੇ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮਾਮਲੇ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਆਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਤੋਂ ਬਾਅਦ ਹੁਣ ਲੋਕ ਹੀ ਫੈਸਲਾ ਕਰਨਗੇ ਕਿ ਉਹ ਛੁੱਟੀ ਤੋਂ ਬਾਅਦ ਕਿੱਥੇ ਜੁਆਇਨ ਕਰਨਗੇ। ਪੰਜਾਬ ਭਰ ਵਿੱਚ ਮਾਲ ਅਧਿਕਾਰੀਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਤਹਿਸੀਲਾਂ ਵਿੱਚ ਕੰਮਕਾਜ ਠੱਪ ਹੈ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਤਹਿਸੀਲਦਾਰਾਂ ਨੇ ਸ਼ੁੱਕਰਵਾਰ ਤੱਕ ਹੜਤਾਲ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਉਹ ਸ਼ੁੱਕਰਵਾਰ ਤੱਕ ਕੰਮ ਨਹੀਂ ਕਰਨਗੇ, ਜਿਸ ਕਾਰਨ ਪੰਜਾਬ ਵਿੱਚ ਸ਼ੁੱਕਰਵਾਰ ਤੱਕ ਰਜਿਸਟਰੀਆਂ ਦਾ ਕੰਮ ਕਾਜ ਪੂਰੀ ਤਰ੍ਹਾਂ ਬੰਦ ਰਹੇਗਾ।

Advertisements

ਇਸ ਤੋਂ ਇਲਾਵਾ ਮਾਲ ਵਿਭਾਗ ਦਾ ਬਾਕੀ ਕੰਮਕਾਜ ਜਾਰੀ ਰਹੇਗਾ। ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਜੋ ਵੀ ਰਾਜਨੀਤਿਕ ਅਤੇ ਵਿਜੀਲੈਂਸ ਦੇ ਅਧਿਕਾਰੀ ਉਨ੍ਹਾਂ ਤੇ ਚਿੱਕੜ ਸੁੱਟਣ ਦਾ ਕੰਮ ਕਰ ਰਹੇ ਹਨ ਉਨ੍ਹਾਂ ਦੀਆਂ ਬੇ-ਨਾਮੀ ਪ੍ਰਾਪਰਟੀਆਂ ਦਾ ਵੀ ਵੇਰਵਾ ਨਸ਼ਰ ਕੀਤਾ ਜਾਵੇਗਾ। ਵਿਜੀਲੈਂਸ ਨੇ ਕੀਤੀ ਕਾਰਵਾਈ ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਵਿਜੀਲੈਂਸ ਨੇ ਕੁੱਝ ਦਿਨ ਪਹਿਲਾਂ ਤਹਿਸੀਲਦਾਰ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਕਾਰਨ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨੇ ਹੜਤਾਲ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਹਿਸੀਲਦਾਰ ਜਗਸੀਰ ਸਿੰਘ, ਰਜਿਸਟਰੀ ਕਲਰਕ ਗੋਪਾਲ ਕ੍ਰਿਸ਼ਨ ਅਤੇ ਹੋਰ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਹੜਤਾਲ ਜਾਰੀ ਰਹੇਗੀ।

LEAVE A REPLY

Please enter your comment!
Please enter your name here