
ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਹਿਸੀਲਦਾਰਾਂ ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ 14 ਤਹਿਸੀਲਦਾਰ/ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਤਹਿਸੀਲਦਾਰਾਂ ਨੇ ਸੇਲਸ ਡੀਡ ਨੂੰ ਰਜਿਸਟਰ ਕਰਨ ਤੋਂ ਇਨਕਾਰ ਕੀਤਾ ਸੀ।

ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਤੇ ਲਿਖਿਆ ਸੀ, “ਤਹਿਸੀਲਦਾਰ ਆਪਣੇ ਭ੍ਰਿਸ਼ਟ ਸਾਥੀਆਂ ਦੇ ਸਮਰਥਨ ਵਿੱਚ ਹੜਤਾਲ ‘ਤੇ ਹਨ, ਪਰ ਸਾਡੀ ਸਰਕਾਰ ਰਿਸ਼ਵਤਖੋਰੀ ਦੇ ਸਖ਼ਤ ਵਿਰੁੱਧ ਹੈ। ਆਮ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ, ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਹੋਰ ਤਹਿਸੀਲ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੇ ਕੰਮ ਨਾ ਰੁਕਣ। ਤਹਿਸੀਲਦਾਰਾਂ ਨੂੰ ਉਨ੍ਹਾਂ ਦੀ ਸਮੂਹਿਕ ਛੁੱਟੀ ਲਈ ਵਧਾਈਆਂ… ਪਰ ਹੁਣ ਲੋਕ ਫੈਸਲਾ ਕਰਨਗੇ ਕਿ ਛੁੱਟੀ ਤੋਂ ਬਾਅਦ ਉਹ ਕਿੱਥੇ ਜੁਆਇਨ ਕਰਨਗੇ।













