
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਝਬਾਲ ਰੋਡ ਨੇੜੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਮੋਟਰਸਾਈਕਲ ਤੇ ਜਾ ਰਹੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਜਗਦੀਪ ਸਿੰਘ ਵਾਸੀ ਪਿੰਡ ਜਮਸਤਪੁਰ ਵੱਜੋਂ ਹੋਈ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਪਿੱਛੇ ਕੋਈ ਪੁਰਾਣੀ ਰੰਜਿਸ਼ ਹੋ ਸਕਦੀ ਹੈ। ਪੁਲਿਸ ਨੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਤਰਨਤਾਰਨ ਦੇ ਝਬਾਲ ਰੋਡ ਤੇ ਸਥਿਤ ਗੁਰਦੁਆਰਾ ਸਾਹਿਬ ਦੀ ਸਰਾਂ ਨੇੜੇ ਮੋਟਰਸਾਈਕਲ ਸਵਾਰ ਦੋ ਨੋਜਵਾਨਾਂ ਵੱਲੋਂ ਮੋਟਰਸਾਈਕਲ ਤੇ ਜਾ ਰਹੇ ਨੋਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਮ੍ਰਿਤਕ ਦਾ 6 ਮਹੀਨੇ ਪਹਿਲਾਂ ਤਰਨਤਾਰਨ ਦੇ ਮੁਹੱਲਾ ਨੂਰਦੀ ਅੱਡਾ ਵਿਖੇ ਸੁਮਰੀਤ ਕੌਰ ਨਾਲ ਹੋਇਆ ਸੀ। ਮਿਰਤਕ ਆਪਣੇ ਸਹੁਰੇ ਆਇਆ ਹੋਇਆ ਸੀ ਅਤੇ ਆਪਣੇ ਰਿਸ਼ਤੇਦਾਰ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਬਾਜ਼ਾਰ ਵੱਲ ਨੂੰ ਆ ਰਿਹਾ ਸੀ। ਕਤਲ ਸਮੇਂ ਮ੍ਰਿਤਕ ਨਾਲ ਮੌਜੂਦ ਰਿਸ਼ਤੇਦਾਰ ਨੇ ਦੱਸਿਆ ਕਿ ਦੋ ਮੋਟਰਸਾਈਕਲ ‘ਤੇ ਸਵਾਰ ਵਿਅਕਤੀਆਂ ਵੱਲੋਂ ਉਸਦੇ ਗੋਲੀ ਮਾਰ ਦਿੱਤੀ ਗਈ। ਮ੍ਰਿਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਪਿੰਡ ਦੇ ਹੀ ਕੁਝ ਨੌਜਵਾਨਾਂ ਨਾਲ ਝਗੜਾ ਚੱਲ ਰਿਹਾ ਸੀ, ਉਨ੍ਹਾਂ ਵੱਲੋਂ ਗੋਲੀ ਮਾਰ ਕੇ ਜਗਦੀਪ ਦਾ ਕਤਲ ਕਰ ਦਿੱਤਾ ਗਿਆ ਹੈ। ਪੀੜਤ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।












