
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਜੰਡਿਆਲਾ ਗੁਰੂ ਵਿੱਚ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਨਿਵਾਸੀ ਮੁਹੱਲਾ ਸ਼ੇਖੂਪੁਰਾ ਜੰਡਿਆਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਆਪਣੇ ਦੋਸਤਾਂ ਨਾਲ ਬਾਹਰ ਗਿਆ ਸੀ ਅਤੇ ਕੁੱਝ ਦੇਰ ਬਾਅਦ ਅਚਾਨਕ ਹੀ ਉਸਦੇ ਪਰਿਵਾਰਕ ਮੈਬਰਾਂ ਨੂੰ ਫੋਨ ਆਇਆ ਕਿ ਮਨਪ੍ਰੀਤ ਦਾ ਐਕਸੀਡੈਂਟ ਹੋ ਗਿਆ ਹੈ ਤੇ ਜਦੋਂ ਪਰਿਵਾਰਕ ਮੈਬਰਾਂ ਨੇ ਦੇਖਿਆ ਤਾਂ ਉਸਦੇ ਗੋਲੀਆਂ ਲੱਗੀਆ ਹੋਈਆਂ ਸਨ।

ਪਰਿਵਰਾਕ ਮੈਬਰਾਂ ਨੇ ਦੱਸਿਆ ਕਿ ਮਨਪ੍ਰੀਤ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਤੇ ਉਸਦਾ 6 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਦਿਹਾੜੀ ਕਰਕੇ ਪਰਿਵਾਰ ਦਾ ਖਰਚਾ ਚਲਾ ਰਿਹਾ ਸੀ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਬਰਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਆਰੋਪੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ।












