Tuesday, October 27, 2026
Home Crime ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਰਗਰਮ ਅਤਿਵਾਦੀ ਕਾਬੂ, ISI ਨਾਲ ਸੰਬੰਧਿਤ

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਰਗਰਮ ਅਤਿਵਾਦੀ ਕਾਬੂ, ISI ਨਾਲ ਸੰਬੰਧਿਤ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼)। ਉੱਤਰ ਪ੍ਰਦੇਸ਼ ਐੱਸਟੀਐਫ ਅਤੇ ਪੰਜਾਬ ਪੁਲੀਸ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ ਪਾਕਿਸਤਾਨ ਦੀ ਆਈਐਸਆਈ ਨਾਲ ਕਥਿਤ ਸਬੰਧਾਂ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਸਰਗਰਮ ਅਤਿਵਾਦੀ ਨੂੰ ਕੌਸ਼ਾਂਬੀ ਜ਼ਿਲ੍ਹੇ ਤੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਕੁਰਲਾਂ ਵਿੱਚ ਰਹਿਣ ਵਾਲੇ ਸ਼ੱਕੀ ਅਤਿਵਾਦੀ ਲਾਜਰ ਮਸੀਹ ਨੂੰ ਤੜਕੇ 3.20 ਵਜੇ ਦੇ ਕਰੀਬ ਗ੍ਰਿਫਤਾਰ ਕੀਤਾ ਗਿਆ। ਵਧੀਕ ਡਾਇਰੈਕਟਰ ਜਨਰਲ ਆਫ ਪੁਲੀਸ (ਯੂਪੀ ਸਪੈਸ਼ਲ ਟਾਸਕ ਫੋਰਸ, ਲਾਅ ਐਂਡ ਆਰਡਰ) ਅਮਿਤਾਭ ਯਸ਼ ਨੇ ਦੱਸਿਆ ਕਿ ਇਹ ਕਾਰਵਾਈ ਕੌਸ਼ਾਂਬੀ ਦੇ ਕੋਖਰਾਜ ਥਾਣਾ ਖੇਤਰ ਵਿੱਚ ਕੀਤੀ ਗਈ ਸੀ।

Advertisements

ਉਹਨਾਂ ਦੱਸਿਆ ਕਿ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਅਤਿਵਾਦੀ ਸਵਰਨ ਸਿੰਘ ਉਰਫ ਜੀਵਨ ਫੌਜੀ ਲਈ ਕੰਮ ਕਰਦਾ ਹੈ, ਜੋ ਕਿ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਜਰਮਨੀ ਸਥਿਤ ਮਾਡਿਊਲ ਦਾ ਮੁਖੀ ਹੈ ਅਤੇ ਉਹ ਪਾਕਿਸਤਾਨ ਸਥਿਤ ਆਈਐੱਸਆਈ ਦੇ ਕਾਰਕੁਨਾਂ ਨਾਲ ਸਿੱਧੇ ਸੰਪਰਕ ਵਿੱਚ ਹੈ। ਉਨ੍ਹਾਂ ਦੱਸਿਆ ਕਿ ਯੂਪੀ ਐੱਸਟੀਐੱਫ ਨੇ ਅਤਿਵਾਦੀ ਤੋਂ ਕੁਝ ਵਿਸਫੋਟਕ ਸਮੱਗਰੀ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।

ਅਧਿਕਾਰੀ ਨੇ ਦੱਸਿਆ ਕਿ ਤਿੰਨ ਐਕਟਿਵ ਹੈਂਡ ਗਰਨੇਡ, ਦੋ ਐਕਟਿਵ ਡੈਟੋਨੇਟਰ, ਇੱਕ ਵਿਦੇਸ਼ੀ ਪਿਸਤੌਲ ਅਤੇ ਵਿਦੇਸ਼ੀ 13 ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਉਸ ਦੇ ਕਬਜ਼ੇ ’ਚੋਂ ਇਕ ਚਿੱਟੇ ਰੰਗ ਦਾ ਵਿਸਫੋਟਕ ਪਾਊਡਰ, ਗਾਜ਼ੀਆਬਾਦ ਦਾ ਪਤਾ ਵਾਲਾ ਆਧਾਰ ਕਾਰਡ, ਸਿਮ ਕਾਰਡ ਤੋਂ ਬਿਨਾਂ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਏਡੀਜੀ ਨੇ ਦੱਸਿਆ ਕਿ ਇਹ ਅਤਿਵਾਦੀ 24 ਸਤੰਬਰ 2024 ਨੂੰ ਪੰਜਾਬ ਵਿੱਚ ਨਿਆਂਇਕ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ।

LEAVE A REPLY

Please enter your comment!
Please enter your name here