
ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਪਿੰਡ ਸੇਖਵਾਂ ਵਿਖੇ ਦੇਰ ਰਾਤ ਟਰਾਲੀ ਤੇ 2 ਕਾਰਾਂ ਵਿਚਕਾਰ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 3 ਦੀ ਮੌਤ ਹੋ ਗਈ ਤੇ 6 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪਰਾਲੀ ਦੀਆ ਗੱਠਾਂ ਢੋਣ ਵਾਲੀ ਟਰਾਲੀ ਤੇ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਗੱਡੀਆਂ ਪਲਟ ਗਈਆ ਤੇ ਗੱਡੀਆਂ ਦੇ ਪਰਖੱਚੇ ਉੱਡ ਗਏ। ਹਾਦਸੇ ਦੌਰਾਨ 3 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ 6 ਲੋਕ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।












