Friday, October 23, 2026
Home Hoshiarpur ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਤੱਕ ਦੀ ਮੁਫ਼ਤ ਮੈਡੀਕਲ...

ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ ਲੈਣ ਦੇ ਯੋਗ: ਜਗਰੂਪ ਸੇਖਵਾਂ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਇਹ ਮੈਡੀਕਲ ਸਹਾਇਤਾ ਕਿਸੇ ਵੀ ਐਮਪੈਨਲਡ ਹਸਪਤਾਲ ਵਿੱਚ ਜਾ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਆਯੂਸ਼ਮਾਨ ਕਾਰਡ ਬਣਾਉਣਾ ਪੈਂਦਾ ਹੈ। ਇਹ ਕਾਰਡ ਹਰੇਕ ਸਰਕਾਰੀ ਹਸਪਤਾਲ ਵਿੱਚ ਬਣਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰਡ ਉਸਾਰੀ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਆਯੂਸ਼ਮਾਨ ਕਾਰਡ ਬਣਾ ਸਕਦਾ ਹੈ ਅਤੇ ਆਯੂਸ਼ਮਾਨ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ ਮਿਲਣ ਵਾਲੇ ਵਿੱਤੀ ਲਾਭ ਦਾ ਫ਼ਾਇਦਾ ਉਠਾ ਸਕਦਾ ਹੈ। ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਉਸਾਰੀ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰ ਵੈੱਲਫੇਅਰ ਬੋਰਡ ਦਾ ਗਠਨ ਕੀਤਾ ਹੋਇਆ ਹੈ।

Advertisements

ਕੋਈ ਵੀ ਉਸਾਰੀ ਕਿਰਤੀ ਜਿਸ ਦੀ ਉਮਰ 18-60 ਸਾਲ ਦੇ ਵਿਚਕਾਰ ਹੋਵੇ ਤੇ ਉਸ ਵੱਲੋਂ ਪੰਜਾਬ ਵਿੱਚ ਪਿਛਲੇ ਇੱਕ ਸਾਲ ਵਿੱਚ ਘੱਟੋ-ਘੱਟ 90 ਦਿਨ ਬਤੌਰ ਉਸਾਰੀ ਮਜ਼ਦੂਰ ਵਜੋਂ ਕੰਮ ਕੀਤਾ ਹੋਵੇ, ਉਹ ਬਤੌਰ ਲਾਭਪਾਤਰੀ ਰਜਿਸਟਰਡ ਹੋ ਸਕਦਾ ਹੈ। ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਇਹ ਰਜਿਸਟਰੇਸ਼ਨ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਕੇ ਜਾਂ ਕਿਰਤੀ ਸਹਾਇਕ ਐਪ ਰਾਹੀਂ ਲੋੜੀਂਦੇ ਦਸਤਾਵੇਜ਼ਾਂ ਸਮੇਤ 145 ਰੁਪਏ ਸਾਲਾਨਾ ਫ਼ੀਸ ਜਮਾਂ ਕਰਵਾਕੇ ਅਪਲਾਈ ਕੀਤੀ ਜਾ ਸਕਦੀ ਹੈ। ਰਜਿਸਟਰਡ ਉਸਾਰੀ ਕਿਰਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਪਰੋਕਤ ਸਿਹਤ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here