ਵਿਕਾਸ ਨੂੰ ਵੱਧ ਪ੍ਰਭਾਵਸ਼ਾਲੀ ਬਣਾਉਣ ਲਈ ਔਰਤਾਂ ਨੂੰ ਵੱਧ ਅਧਿਕਾਰ ਦੇਣ ਦੀ ਲੋੜ: ਪ੍ਰਨੀਤ ਕੌਰ

woman day parneet kaur

ਚੰਡੀਗੜ। ਸੰਸਾਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਮਾਣਮੱਤੇ ਤਰੀਕੇ ਨਾਲ ਜੀਵਨ ਜੀਣ, ਕੋਈ ਵੀ ਪ੍ਰਾਪਤੀ ਕਰਨ ਦਾ ਅਧਿਕਾਰ ਹੈ ਅਤੇ ਉਸ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਇਹ ਗੱਲ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਇਥੇ ਹੋਟਲ ਜੇ.ਡਬਲਿਊ.ਮੈਰੀਅਟ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ‘ਜ਼ੀ ਪੰਜਾਬ, ਹਰਿਆਣਾ, ਹਿਮਾਚਲ’ (ਜ਼ੈੱਡਪੀਐਚਐਚ) ਵੱਲੋਂ ਕਰਵਾਏ ‘ਵਿਮੈਨਜ਼ ਪ੍ਰਾਈਡ ਕਨਕਲੇਵ’ ਨੂੰ ਸੰਬੋਧਨ ਕਰਦਿਆਂ ਕਹੀ।

Advertisements

woman day parneet
ਸਮਾਗਮ ਦੇ ਮੁੱਖ ਮਹਿਮਾਨ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਆਖਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਅਜੋਕੇ ਯੁੱਗ ਵਿੱਚ ਔਰਤਾਂ ਘਰ ਦੀ ਚਾਰਦੀਵਾਰੀ ਵਿੱਚ ਕੈਦ ਨਹੀਂ ਹਨ ਅਤੇ ਉਨ•ਾਂ ਹਰੇਕ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਔਰਤਾਂ ਨੂੰ ਸ਼ਕਤੀ ਦੇ ਸੋਮੇ ਦੱਸਦਿਆਂ ਉਨ•ਾਂ ਕਿਹਾ ਕਿ ਔਰਤਾਂ ਨੇ ਹਰ ਖੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡੇ ਹਨ। ਕੇਂਦਰੀ ਵਿਦੇਸ਼ ਰਾਜ ਮੰਤਰੀ ਵਜੋਂ ਆਪਣੇ ਕਾਰਜਕਾਲ ਨੂੰ ਚੇਤੇ ਕਰਦਿਆਂ ਉਨ•ਾਂ ਕਿਹਾ ਕਿ ਸੰਯੁਕਤ ਰਾਸ਼ਟਰ ਵਿੱਚ ਮਹਿਲਾ ਵਿੰਗ ਦੀ ਕਾਇਮੀ ਦੀ ਗਵਾਹ ਬਣਨ ਦਾ ਮੌਕਾ ਮਿਲਣਾ ਉਨ•ਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਇਹ ਵਿੰਗ ਕਾਇਮ ਹੋਣ ਨਾਲ ਇਹ ਵਿਸ਼ਵਾਸ ਪੱਕਾ ਹੋਇਆ ਹੈ ਕਿ ਔਰਤਾਂ ਕਿਸੇ ਤੋਂ ਪਿੱਛੇ ਨਹੀਂ ਹਨ। ਸੰਯੁਕਤ ਰਾਸ਼ਟਰ ਦੇ ਸਾਬਕਾ ਸਕੱਤਰ ਜਨਰਲ ਕੋਫੀ ਅੰਨਾਨ ਦਾ ਹਵਾਲਾ ਦਿੰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਔਰਤਾਂ ਦੇ ਸ਼ਕਤੀਕਰਨ ਨਾਲ ਹੀ ਵਿਕਾਸ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਸਾਬਕਾ ਕੇਂਦਰੀ ਮੰਤਰੀ ਨੇ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਮਿਸਾਲ ਦਿੰਦਿਆਂ ਆਖਿਆ ਕਿ ਹੁਣ ਕੋਈ ਅਜਿਹਾ ਖੇਤਰ ਨਹੀਂ ਹੈ, ਜਿਸ ਵਿੱਚ ਔਰਤਾਂ ਨੇ ਆਪਣੀ ਪਛਾਣ ਨਾ ਬਣਾਈ ਹੋਵੇ।

ਔਰਤਾਂ ਦੇ ਸਸ਼ਕਤੀਕਰਨ ਨਾਲ ਹੀ ਆਦਰਸ਼ ਸਮਾਜ ਸਿਰਜਿਆ ਜਾ ਸਕਦਾ ਹੈ: ਅਰੁਨਾ ਚੌਧਰੀ- ‘ਵਿਮੈਨਜ਼ ਪ੍ਰਾਈਡ ਕਨਕਲੇਵ’ ਦੌਰਾਨ ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ ਸਣੇ ਵੱਖ-ਵੱਖ ਖੇਤਰਾਂ ‘ਚ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਦਾ ਕੀਤਾ ਸਨਮਾਨ

ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਜ਼ੀ ਚੈਨਲ ਵੱਲੋਂ ਕਰਵਾਈ ਕਨਕਲੇਵ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਆਦਰਸ਼ ਸਮਾਜ ਦੀ ਸਿਰਜਣਾ ਤਾਂ ਹੀ ਹੋ ਸਕਦੀ ਹੈ ਜੇ ਔਰਤਾਂ ਨੂੰ ਆਦਰ-ਸਨਮਾਨ ਦਿੱਤਾ ਜਾਵੇ ਅਤੇ ਔਰਤਾਂ ਨੂੰ ਅੱਗੇ ਵੱਧਣ ਦਾ ਮੌਕਾ ਦਿੱਤਾ ਜਾਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਦਿੱਤੀ ਜਾਂਦੀ ਪਹਿਲ ਦਾ ਜ਼ਿਕਰ ਕਰਦਿਆਂ ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦਿਆਂ ਔਰਤਾਂ ਨੂੰ ਪੰਚਾਇਤਾਂ ਅਤੇ ਮਿਉਸਪੈਲਟੀਆਂ ਵਿੱਚ 50 ਫੀਸਦੀ ਰਾਂਖਵਾਕਰਨ ਦਿੱਤਾ। ਉਨ•ਾਂ ਇਹ ਵੀ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਬੀਤੇ ਦਿਨੀਂ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਨਵਜੋਤ ਕੌਰ ਨੂੰ ਪੰਜ ਲੱਖ ਰੁਪਏ ਦਾ ਨਗਦ ਇਨਾਮ ਅਤੇ ਸਰਕਾਰੀ ਦੇਣ ਦਾ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਡੀ.ਐਸ.ਪੀ. ਬਣਾਇਆ ਗਿਆ।  ਉਨ•ਾਂ ਕਿਹਾ ਕਿ ਇਹ ਦੋਵੇਂ ਖਿਡਾਰਨਾਂ ਪੰਜਾਬ ਦੀਆਂ ਸਮੁੱਚੀਆਂ ਕੁੜੀਆਂ ਲਈ ਪ੍ਰੇਰਨਾ ਦਾ ਸ੍ਰੋਤ ਹੈ।
ਇਸ ਮੌਕੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੂੰ ਰਾਜਨੀਤੀ ਖੇਤਰ ਅਤੇ ਸਿੱਖਿਆ ਵਿਭਾਗ ਵਿੱਚ ਪਾਏ ਵੱਡਮੁੱਲੇ ਯੋਗਦਾਨ ਸਦਕਾ ਸਨਮਾਨਤ ਕੀਤਾ ਗਿਆ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੂੰ ਵੀ ਔਰਤਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਬਦਲੇ ਸਨਮਾਨਤ ਕੀਤਾ ਗਿਆ। ਸ੍ਰੀਮਤੀ ਰਜ਼ੀਆ ਸੁਲਤਾਨਾ ਜੋ ‘ਨਾਰੀ ਸ਼ਕਤੀ ਐਵਾਰਡ’ ਹਾਸਲ ਕਰਨ ਨਵੀਂ ਦਿੱਲੀ ਗਏ ਹੋਏ ਸਨ, ਤਰਫੋਂ ਇਹ ਐਵਾਰਡ ਉਨ•ਾਂ ਦੀ ਨੂੰਹ ਜੈਨਬ ਨੂੰ ਐਵਾਰਡ ਦੇ ਕੇ ਸਨਮਾਨਤ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਮਹਿਲਾਵਾਂ ਨੂੰ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪਰਨੀਤ ਕੌਰ ਅਤੇ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਸੰਪਾਦਕ ਸ੍ਰੀ ਦਿਨੇਸ਼ ਸ਼ਰਮਾ ਨੇ ਸਨਮਾਨਤ ਕੀਤਾ। ਸਨਮਾਨ ਹਾਸਲ ਕਰਨ ਵਾਲੀਆਂ ਮਹਿਲਾਵਾਂ ਵਿੱਚ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਤੇ ਸ੍ਰੀਮਤੀ ਸਰਬਜੀਤ ਕੌਰ ਮਾਣੂੰਕੇ, ਓਲੰਪੀਅਨ ਹਰਵੰਤ ਕੌਰ, ਡੀ.ਐਸ.ਪੀ., ਸਕੀਂਗ ਆਂਚਲ ਠਾਕੁਰ, ਮਨਿੰਦਰਜੀਤ ਕੌਰ, ਕ੍ਰਿਸ਼ਮਾ ਅੱਗਰਵਾਲ, ਸੁਰਿੰਦਰ ਕੌਰ, ਸੁਖਪਾਲ ਕੌਰ, ਰਾਜਵੰਤ ਕੌਰ, ਪਰਮਜੀਤ ਕੌਰ, ਸੁਨੰਦਾ ਸ਼ਰਮਾ, ਰਿਚਾ ਅੱਗਰਵਾਲ, ਸਨੀਤਾ ਰੌਂਗਤਾ, ਭਾਵਨਾ ਗਰੋਵਰ ਤੇ ਡਾ.ਪ੍ਰਭਜੋਤ ਕੌਰ ਸ਼ਾਮਲ ਸਨ।

LEAVE A REPLY

Please enter your comment!
Please enter your name here