
ਪਠਾਨਕੋਟ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨ੍ਹਾਂ ਦੌਰਾਨ ਯੁੱਧ ਨਸਿਆ ਵਿਰੁੱਧ ਮੁਹਿੰਮ ਅਧੀਨ ਅੱਜ ਇੱਕ ਵਾਰ ਫਿਰ ਵੱਡਾ ਐਕਸਨ ਦੇਖਣ ਨੂੰ ਮਿਲਿਆ। ਜਿੱਥੇ ਪੂਰੇ ਪੰਜਾਬ ਅੰਦਰ ਅੱਜ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਨਾਕਿਆਂ ਤੇ ਵਿਸੇਸ ਨਾਕੇ ਲਗਾ ਕੇ ਆਉਂਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਉੱਥੇ ਹੀ ਜਿਲ੍ਹਾ ਪਠਾਨਕੋਟ ਅੰਦਰ ਵੀ ਵੱਖ ਵੱਖ 8 ਇੰਟਰ ਸਟੇਟ ਨਾਕਿਆਂ ਤੇ ਪੁਲਿਸ ਦਾ ਐਕਸਨ ਵੇਖਣ ਨੂੰ ਮਿਲਿਆ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ “ਯੁੱਧ ਨਸ਼ਿਆਂ ਵਿਰੁੱਧ” ਸਲੋਗਨ ਤਹਿਤ ਪਠਾਨਕੋਟ ਪੁਲਿਸ ਵੱਲੋਂ ਡਰੱਗ ਸਮੱਗਲਰਾਂ ਦੇ ਖਿਲਾਫ ਅਤੇ ਜਿਲ੍ਹਾ ਵਿੱਚ ਸੁਰੱਖਿਆ ਉਪਾਵਾਂ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਸਪੈਸ਼ਲ ਆਪ੍ਰੇਸ਼ਨ ਓ.ਪੀ.ਐਸ ਸੀਲ-9 ਚਲਾਇਆ ਗਿਆ ਸੀ, ਜੋ ਮਿਤੀ 7 ਮਾਰਚ 2025 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਤੱਕ ਚਲਾਏ ਗਏ ਇਸ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨਾਲ ਮੁੱਖ ਅੰਤਰਰਾਜੀ ਹੱਦਾਂ ਤੇ ਮਜਬੂਤ ਨਾਕੇ ਲਗਾਏ ਗਏ। ਚੱਕੀ ਹਰਿਆਲ ਨਾਕੇ ਦੋਰਾਨ ਜਾਣਕਾਰੀ ਦਿੰਦਿਆਂ ਸੁਮੀਰ ਸਿੰਘ ਮਾਨ ਡੀ.ਐਸ.ਪੀ. ਨੇ ਦੱਸਿਆ ਕਿ ਓ.ਪੀ.ਐਸ ਸੀਲ-9 ਦਾ ਮੁੱਢਲਾ ਉਦੇਸ਼ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੀ ਤਸਕਰੀ, ਸ਼ਰਾਬ ਦੀ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤਾਂ ਤੇ ਨਜਰ ਰੱਖਣਾ ਅਤੇ ਉਨ੍ਹਾਂ ਉਪਰ ਕਾਨੂੰਨੀ ਕਾਰਵਾਈ ਕਰਨਾ ਹੈ।

ਇਸ ਤੋਂ ਇਲਾਵਾ ਇਹ ਕਾਰਵਾਈ ਵਾਹਨ ਐਪ ਰਾਹੀਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਅਤੇ ਸਰਹੱਦੀ ਰਾਜਾਂ ਵਿੱਚ ਜਾਣ ਵਾਲੇ ਵਾਹਨਾਂ ਦੀ ਜਾਂਚ ਕਰਕੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੈ। ਜਾਣਕਾਰੀ ਦਿੰਦਿਆਂ ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਪਠਾਨਕੋਟ ਨੇ ਦੱਸਿਆ ਕਿ ਓ.ਪੀ.ਐਸ ਸੀਲ-9 ਦੋਰਾਨ ਜਿਲ੍ਹਾ ਪਠਾਨਕੋਟ ਦੇ ਅੰਦਰ ਨਾਕਾ ਚੱਕੀ ਪੁੱਲ, ਮੀਰਥਲ, ਚੱਕੀ ਪੁੱਲ ਹਰਿਆਲ, ਮਾਧੋਪੁਰ, ਪੁੱਲ ਦਰਬਾਨ, ਫਤਿਹਪੁਰ, ਜਨਿਆਲ ਅਤੇ ਪਰਮਾਨੰਦ ਸਮੇਤ ਅੰਤਰਰਾਜੀ ਹੱਦਾਂ ਤੇ ਕੁੱਲ 14 ਉਚ ਤਕਨੀਕੀ ਪੁਲਿਸ ਨਾਕੇ ਰਣਨੀਤਿਕ ਤੌਰ ਤੇ ਸਥਾਪਿਤ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਹਰ ਇੱਕ ਨਾਕੇ ਤੇ ਐਸ.ਐਚ.ਓਜ. ਦੀ ਅਗਵਾਈ ਹੇਠ ਕੁੱਲ 93 ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਸੀ। ਇਸ ਵਿਆਪਕ ਕਾਰਵਾਈ ਦੀ ਨਿਗਰਾਨੀ 3 ਡੀ.ਐਸ.ਪੀਜ ਅਤੇ 1 ਐਸ.ਪੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਓ.ਪੀ.ਐਸ ਸੀਲ-9 ਵਿੱਚ ਪਠਾਨਕੋਟ ਪੁਲਿਸ ਨੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਕਾਮਯਾਬੀ ਹਾਸਿਲ ਕਰਦੇ ਹੋਏ ਇੱਕ ਵਿਅਕਤੀ ਪਾਸੋਂ 10 ਗ੍ਰਾਮ ਹੈਰੋਇਨ, 3650-ਰੁਪਏ ਡਰੱਗ ਮੰਨੀ ਅਤੇ 01 ਮੋਬਾਇਲ ਫੋਨ ਬਰਾਮਦ ਕੀਤਾ ਗਿਆ। ਜਿਸ ਤੇ ਮੁਕੱਦਮਾ ਨਰੋਟ ਜੈਮਲ ਸਿੰਘ ਵਿਖੇ ਦਰਜ ਕੀਤਾ ਗਿਆ। ਇਸ ਆਪ੍ਰੇਸ਼ਨ ਦੋਰਾਨ ਟ੍ਰੈਫਿਕ ਨਿਯਮਾਂ ਦੀ ਉਲਘੰਣਾ ਕਰਨ ਵਾਲੇ 120 ਵਹੀਕਲਾਂ ਦੇ ਚਲਾਨ ਕੀਤੇ ਗਏ ਹਨ।
ਉਕਤ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਸਥਾਨਿਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੌਰਾਨੇ ਪੁਲਿਸ ਰਿਮਾਂਡ ਉਹਨਾਂ ਕੋਲੋਂ ਬੈਕਵਰਡ ਅਤੇ ਫਾਰਵਰਡ ਲਿੰਕਾਂ ਸਬੰਧੀ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਪੁੱਛ-ਗਿੱਛ ਦੇ ਆਧਾਰ ਤੇ ਹੋਰ ਸਬੰਧਤ ਦੋਸ਼ੀਆਂ ਨੂੰ ਵੀ ਕਾਨੂੰਨੀ ਦਾਇਰੇ ਵਿੱਚ ਲਿਆਂਦਾ ਜਾਵੇਗਾ। ਪ੍ਰੈਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਸੀਨੀਅਰ ਕਪਤਾਨ ਪੁਲਿਸ ਦਲਜਿੰਦਰ ਸਿੰਘ ਢਿੱਲੋਂ, ਪੀ.ਪੀ.ਐਸ ਨੇ ਕਿਹਾ ਹੈ ਕਿ ਪਠਾਨਕੋਟ ਪੁਲਿਸ ਵੱਲੋਂ ਨਸ਼ਾ ਵੇਚਣ, ਤਸਕਰੀ ਕਰਨ ਜਾਂ ਹੋਰ ਗੈਰ-ਕਾਨੂੰਨੀ ਧੰਦਾ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇਗੀ। ਕੋਈ ਵੀ ਨਸ਼ਾ ਤਸਕਰ ਪੁਲਿਸ ਦੀ ਨਜਰ ਤੋਂ ਬਚ ਨਹੀਂ ਸਕੇਗਾ। ਅਸੀਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਅਤੇ ਅਪਰਾਧੀਆਂ ਨੂੰ ਲਿਆਂ ਦਕਟਹਿਰੇ ਵਿੱਚ ਲਿਆਉਣ ਲਈ ਵਚਨਵੱਧ ਹਾਂ।












