
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਨਜ਼ਦੀਕੀ ਪਿੰਡ ਦੇ ਨੌਜਵਾਨ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਵੀ ਸੇਖੋਂ ਉਮਰ 38 ਸਾਲਾਂ ਵਾਸੀ ਪਿੰਡ ਛਪਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਵੀ ਸੇਖੋਂ ਜੋ ਕਿ ਰੋਜੀ ਰੋਟੀ ਲਈ ਅਮਰੀਕਾ ਗਿਆ ਸੀ ਪਰ ਉਸਦੀ ਅਚਾਨਕ ਸੜਕ ਹਾਦਸੇ ਦੋਰਾਨ ਮੌਤ ਹੋ ਗਈ। ਰਵੀ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

ਜਾਣਕਾਰੀ ਮੁਤਾਬਕ ਰਵੀ ਦੀ ਮੌਤ ਤੇ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਰੋਮੀ ਛਪਾਰ, ਸਰਪੰਚ ਕੁਲਦੀਪ ਬੋਪਾਰਾਏ, ਪ੍ਰਦੇਸ਼ ਕਾਂਗਰਸ ਦੇ ਜ. ਸਕੱਤਰ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ, ਐਰਿਕ ਬੋਪਾਰਾਏ ਛਪਾਰ ਆਦਿ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।












