Thursday, October 29, 2026
Home Latest ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿੱਚ 1127 ਕੇਸਾਂ ਦਾ  ਹੋਇਆ ਨਿਪਟਾਰਾ

ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿੱਚ 1127 ਕੇਸਾਂ ਦਾ  ਹੋਇਆ ਨਿਪਟਾਰਾ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਮਾਲੇਰਕੋਟਲਾ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਕੌਮੀ ਲੋਕ ਅਦਾਲਤ ਦੇ ਤਹਿਤ ਕੋਰਟ ਕੰਪਲੈਕਸ ਵਿਖੇ ਬੈਂਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਚਾਰ ਬੈਂਚ ਕੋਰਟ ਕੰਪਲੈਕਸ ਵਿਖੇ ਐਡੀਸ਼ਨਲ ਜ਼ਿਲ੍ਹਾ ਤੇ ਸੈਸਨ ਜੱਜ ਪਰਮਿੰਦਰ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ ਰੂਪਾ ਧਾਲੀਵਾਲ, ਵਧੀਕ ਸਿਵਲ ਜੱਜ ਜੂਨੀਅਰ ਡਵੀਜ਼ਨ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ, ਸਿਵਲ ਜੱਜ ਜੂਨੀਅਰ ਡਵੀਜਨ ਜਿੰਦਰ ਪਾਲ ਸਿੰਘ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦੇ ਨਿਪਟਾਰੇ ਲਈ ਵੀ ਕੋਰਟਾਂ ਸਥਾਪਿਤ ਕੀਤੀਆਂ ਗਈਆ। ਇਸ ਕੌਮੀ ਲੋਕ ਅਦਾਲਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਲੋਕ ਅਦਾਲਤ ਤਹਿਤ ਕੋਰਟ ਕੰਪਲੈਕਸ ਵਿਖੇ 1127ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀ ਕਰਵਾਇਆ ਗਿਆ, ਜਿਸ ਵਿੱਚ ਲਗਭਗ 7 ਕਰੋੜ 47 ਲੱਖ 70 ਹਜਾਰ 808 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

Advertisements

ਇਸ ਤੋਂ ਇਲਾਵਾ 3032 ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਮਹਿਲਾ ਪੁਲਿਸ ਸਟੇਸ਼ਨਾਂ ਤੇ ਕਰੀਬ 62 ਕੇਸ਼ਾਂ ਦਾ ਨਿਪਟਾਰਾ ਕੀਤਾ ਗਿਆ। ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਰੂਪਾ ਧਾਲੀਵਾਲ ਨੇ ਦੱਸਿਆ ਕਿ ਇਸ ਮੌਕੇ ਕ੍ਰਿਮੀਨਲ ਕੰਪਾਊਂਡੇਬਲ ਓਫੈਂਸ, ਬੈਂਕ ਰਿਕਵਰੀ ਕੇਸ, ਲੇਬਰ ਡਿਸਪਿਊਟ ਕੇਸ, ਬਿਜਲੀ ਅਤੇ ਪਾਣੀ ਬਿੱਲ (ਨਾਨ ਕੰਪਾਊਂਡੇਬਲ ਤੋਂ ਇਲਾਵਾ), ਵਿਆਹ ਦੇ ਨਾਲ ਸਬੰਧਤ ਝਗੜੇ, ਲੈਂਡ ਐਕੂਆਇਰ ਕੇਸ, ਸਰਵਿਸਿਜ਼ ਮਾਮਲੇ (ਤਨਖ਼ਾਹ, ਭੱਤੇ ਅਤੇ ਰਿਟਾਇਰਮੈਂਟ ਲਾਭ), ਰੈਵੀਨਿਊ ਕੇਸ ( ਕੇਵਲ ਕੋਰਟਾਂ ‘ਚ ਬਕਾਇਆ) ਸਾਈਬਰ ਕਰਾਈਮ ਨਾਲ ਸਬੰਧਤ ਕੇਸਾਂ ਅਤੇ ਹੋਰ ਸਿਵਲ ਕੇਸ ਫ਼ੈਸਲੇ ਲਈ ਰੱਖੇ ਗਏ ਸਨ। ਜਿਨ੍ਹਾਂ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਕੇਸ ਨਿਪਟਾਏ ਗਏ। ਅੱਜ ਦੀ ਇਸ ਲੋਕ ਅਦਾਲਤ ਵਿੱਚ ਧਿਰਾਂ ਦੀ ਰਜ਼ਾਮੰਦੀ ਰਾਹੀਂ ਨਿਬੇੜਿਆ ਗਿਆ। ਲੋਕ ਅਦਾਲਤ ਰਾਹੀਂ ਕੇਸ ਨਿਬੇੜਨ ਦੇ ਲਾਭ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ।

LEAVE A REPLY

Please enter your comment!
Please enter your name here