Monday, October 19, 2026
Home Latest ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ, 7 ਕਿਸਾਨ ਜ਼ਖ਼ਮੀ

ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ, 7 ਕਿਸਾਨ ਜ਼ਖ਼ਮੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਦੇ ਬਟਾਲਾ ਦੇ ਅਧੀਨ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਅਧੀਨ ਪਿੰਡ ਭਰਥ ਤੇ ਨੰਗਲ ਝੌਰ ਵਿੱਖੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇ ਦੀ ਜ਼ਮੀਨ ਅਕਵਾਇਰ ਕਰਨ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤੜਕਸਾਰ ਆਪਣੀ ਕਾਰਵਾਈ ਕੀਤੀ ਗਈ ਸੀ। ਜਿਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਉਹਨਾਂ ਨੂੰ ਰੋਕਿਆ ਗਿਆ। ਇਸ ਨੂੰ ਲੈ ਕੇ ਕਿਸਾਨਾਂ ਦੀ ਖਿੱਚ ਧੂਹ ਕੀਤੀ ਗਈ।

Advertisements

ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਉਹਨਾਂ ਦੀਆਂ ਜਮੀਨਾਂ ਦਾ ਵਾਜਿਬ ਮੁੱਲ ਨਹੀਂ ਦਿੱਤਾ ਗਿਆ, ਜਿਸ ਨੂੰ ਲੈ ਕੇ ਉਹ ਜ਼ਮੀਨ ਅਕਵਾਇਰ ਕਰਨ ਦਾ ਵਿਰੋਧ ਕਰ ਰਹੇ ਹਨ ਪਰ ਪ੍ਰਸ਼ਾਸਨ ਵੱਲੋਂ ਉਹਨਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ। ਕਿਸਾਨਾਂ ਨੇ ਆਰੋਪ ਲਗਾਇਆ ਕਿ ਪ੍ਰਸ਼ਾਸਨ ਨੇ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਉਨ੍ਹਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਨਾਜਾਇਜ਼ ਮੁਆਵਜ਼ੇ ਦੀ ਪੇਸ਼ਕਸ਼ ਕੀਤੀ। ਉਹਨਾਂ ਕਿਹਾ ਕਿ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ। ਇਸ ਝੜਪ ਵਿੱਚ 7 ​​ਕਿਸਾਨ ਜ਼ਖਮੀ ਹੋ ਗਏ ਹਨ। ਕਿਸਾਨਾਂ ਨੇ ਕਿਹਾ ਕਿ 7 ਕਿਸਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹਨ, ਜਿਨਾਂ ਨੂੰ ਹਰਚੋਵਾਲ ਦੇ ਸਿਵਲ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here