ਸਿੱਖਿਆ ਦੇ ਖੇਤਰ ‘ਚ ਨਵਾਂ ਅਧਿਆਏ ਜੋੜਨ ਲਈ ‘ਸਮਰਪਣ’ ਬਣੀ ਜਨ-ਮੁਹਿੰਮ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼) ਰਿਪੋਰਟ-  ਗੁਰਜੀਤ ਸੋਨੂੰ। ਜ਼ਿਲਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ ‘ਸਮਰਪਣ’ ਪ੍ਰੋਜੈਕਟ ਨੇ ਜਨ-ਮੁਹਿੰਮ ਦਾ ਰੂਪ ਧਾਰਨ ਕਰ ਲਿਆ ਹੈ। ਭਾਰੀ ਗਿਣਤੀ ਵਿਚ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਰਹੇ ਹਨ ਅਤੇ ਇਨ•ਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਅੱਜ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਗੜ•ਸ਼ੰਕਰ ਐਡਵੋਕੇਟ ਅਵਿਨਾਸ਼ ਸ਼ਰਮਾ ਨੇ ਆਪਣੇ ਬੇਟੇ ਐਡਵੋਕੇਟ ਰਾਘਵ ਦੇ ਜਨਮ ਦਿਨ ਦੀ ਖੁਸ਼ੀ ਵਿਚ 21 ਹਜ਼ਾਰ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੂੰ ਸੌਂਪਿਆ।

Advertisements

-ਐਡਵੋਕੇਟ ਅਵਿਨਾਸ਼ ਸ਼ਰਮਾ ਨੇ ‘ਸਮਰਪਣ’ ਲਈ ਦਿੱਤਾ 21 ਹਜ਼ਾਰ ਰੁਪਏ ਦਾ ਯੋਗਦਾਨ

ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦਾਨੀ-ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਇਕ ਵਧੀਆ ਮਾਹੌਲ ਪੈਦਾ ਕੀਤਾ ਜਾ ਸਕੇ। ਉਨ•ਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਦਾਨੀ-ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਜਿੱਥੇ ਜ਼ਿਲ•ੇ ਦੇ ਸਿੱਖਿਆ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਜਨ ਮੁਹਿੰਮ ਬਣਾਉਣ ਲਈ ਜੀਅ-ਤੋੜ ਯਤਨ ਕੀਤੇ ਜਾ ਰਹੇ ਹਨ, ਉਥੇ ਭਾਰੀ ਗਿਣਤੀ ਵਿਚ ਦਾਨੀ-ਸੱਜਣ ਅੱਗੇ ਆ ਕੇ ‘ਸਮਰਪਣ’ ਨਾਲ ਜੁੜ ਰਹੇ ਹਨ।

ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ•ੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ•ਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ‘ਸਮਰਪਣ’ ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।
ਐਡਵੋਕੇਟ ਅਵਿਨਾਸ਼ ਸ਼ਰਮਾ ਨੇ ਕਿਹਾ ਕਿ ‘ਸਮਰਪਣ’ ਦੇ ਮੈਂਬਰ ਬਣਕੇ ਉਨ•ਾਂ ਨੂੰ ਡਾਹਢੀ ਖੁਸ਼ੀ ਮਹਿਸੂਸ ਹੋ ਰਹੀ ਹੈ।

ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਵੱਧ ਤੋਂ ਵੱਧ ਦਾਨੀ-ਸੱਜਣਾਂ ਨੂੰ ‘ਸਮਰਪਣ’ ਨਾਲ ਜੁੜਣਾ ਚਾਹੀਦਾ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਸ਼੍ਰੀ ਸ਼ਰਮਾ ਵਲੋਂ ਸਾਂਝੀਆਂ ਥਾਵਾਂ ‘ਤੇ ਪੰਛੀਆਂ ਲਈ ਆਲ•ਣੇ ਬਣਾਉਣ ਲਈ ਇਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here