Wednesday, October 21, 2026
Home Latest ਲੜਕੀਆਂ ਕਿਸੇ ਵੀ ਖੇਤਰ ਵਿੱਚ ਕਿਸੇ ਤੋਂ ਘੱਟ ਨਹੀਂ, ਮਾਪੇ ਲੜਕੀਆਂ ਨੂੰ...

ਲੜਕੀਆਂ ਕਿਸੇ ਵੀ ਖੇਤਰ ਵਿੱਚ ਕਿਸੇ ਤੋਂ ਘੱਟ ਨਹੀਂ, ਮਾਪੇ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ: ਡਿਪਟੀ ਕਮਿਸ਼ਨਰ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਕਰਨੀਖੇੜਾ ਵਿਖੇ ਕੁੱਖ ਅਤੇ ਰੁੱਖ ਬਚਾਓ ਦੇ ਸੁਨੇਹੇ ਨਾਲ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਹਾਜ਼ਰ ਹੋਏ ਅਤੇ ਵਿਸ਼ੇਸ਼ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨ.) ਅਮਨਦੀਪ ਸਿੰਘ ਮਾਵੀ ਅਤੇ ਸੀ.ਐੱਮ.ਐੱਫ.ਓ ਰੁਪਾਲੀ ਟੰਡਨ ਹਾਜ਼ਰ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਨੰਨ੍ਹੀ ਲੜਕੀ ਸੇਜਲ ਦੀ ਸੱਭਿਆਚਾਰਕ ਪੇਸ਼ਕਾਰੀ ਨਾਲ ਹੋਈ। ਜਿਸ ਉਪਰੰਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਨਵਜੰਮੀਆਂ ਬੱਚੀਆਂ ਦੀਆਂ ਮਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਲੜਕੀਆਂ ਕਿਸੇ ਵੀ ਖੇਤਰ ਵਿੱਚ ਕਿਸੇ ਤੋਂ ਘੱਟ ਨਹੀਂ ਹਨ ਤੇ ਤੁਸੀਂ ਦੇਖੋ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੜਕੀਆਂ ਉੱਚ ਅਹੁਦਿਆਂ ਤੇ ਤੈਨਾਤ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰੋ ਤਾਂ ਜੋ ਉਹ ਅੱਗੇ ਵੱਧ ਕੇ ਉੱਚ ਮੁਕਾਮ ਹਾਸਲ ਕਰਕੇ ਆਪਣੇ ਮਾਤਾ ਪਿਤਾ, ਸਕੂਲ, ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਮਹਿਲਾ ਦਿਵਸ ਤੇ ਆਯੋਜਿਤ ਗੇਮਜ਼ ਦੀ ਪੇਸ਼ਕਾਰੀ ਵਿੱਚ ਹਿੱਸਾ ਲੈ ਕੇ ਖੂਬ ਆਨੰਦ ਮਾਣਿਆ ਤੇ ਕੁੱਖ ਅਤੇ ਰੁੱਖ ਬਚਾਓ ਦੇ ਸੁਨੇਹੇ ਲਈ ਆਯੋਜਿਤ ਜ਼ਿਲ੍ਹਾ ਪੱਧਰੀ ਮਹਿਲਾ ਦਿਵਸ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੀਆਂ ਲੜਕੀਆਂ ਵੱਲੋਂ ਪੇਸ਼ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਪੇਸ਼ਕਾਰੀਆਂ ਦਾ ਹਾਜ਼ਰੀਨ ਨੇ ਖੂਬ ਆਨੰਦ ਮਾਣਿਆ। ਨਵ- ਜੰਮੀਆਂ ਬੱਚੀਆਂ ਦੀਆਂ ਮਾਵਾਂ ਨੂੰ ਬੇਬੀ ਕੇਅਰ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ।

Advertisements

ਇਸ ਤੋਂ ਇਲਾਵਾ ਸਿੱਖਿਆਂ ਦੇ ਖੇਤਰ ਵਿੱਚ ਵਧੀਆਂ ਨਾਮਨਾ ਖੱਟਣ, ਡਰਾਇੰਗ (ਚਿੱਤਰਕਾਰੀ) ਤੇ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਲੜਕੀਆਂ ਨੂੰ ਬੈਗ ਤੇ ਵਾਟਰ ਬੋਤਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਸਿਵਲ ਹਸਪਤਾਲ ਵਿਖੇ ਸਥਾਪਿਤ ਵਨ ਸਟਾਪ ਸਖੀ ਸੈਂਟਰ ਸਬੰਧੀ ਕਾਊਂਟਰ ਵੀ ਲਗਾਇਆ ਗਿਆ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮੁਫਤ ਸਿਹਤ ਜਾਂਚ ਤੇ ਸਵੈ ਰੁਜ਼ਗਾਰ ਵਾਲੀਆਂ ਔਰਤਾਂ ਨੇ ਆਪਣੇ ਕਾਊਂਟਰ ਵੀ ਲਗਾਏ। ਪ੍ਰੋਗਰਾਮ ਦੌਰਾਨ ਜਿੱਥੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਨੇ ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਜੀ ਆਇਆ ਕਿਹਾ ਉੱਥੇ ਹੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਦੀ ਰੱਖਿਆ ਲਈ ਉਲੀਕੇ ਪ੍ਰਾਜੈਕਟ ਇਫ਼ਾਜਤ ਦੀ ਖੂਬ ਸ਼ਲਾਂਘਾ ਕਰਦਿਆਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਸਥਾਪਿਤ 181 ਹੈਲਪਲਾਈਨ ਨੰਬਰ ਕਾਰਗਰ ਸਾਬਤ ਹੋਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਔਰਤਾਂ ਦੇ ਹੱਕਾਂ ਦੀ ਰਾਖੀ ਤੇ ਸੁਰੱਖਿਆ ਲਈ ਚੱਲ ਰਹੇ ਸਖੀ ਵਨ ਸਟਾਪ ਸੈਂਟਰ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਕਰਨੀਖੇੜਾ ਮੰਜੂ ਠਕਰਾਲ, ਪਿੰਡ ਦੇ ਸਰਪੰਚ ਸਿੰਦਰਪਾਲ ਸਮੇਤ ਸਿਹਤ ਵਿਭਾਗ ਤੇ ਪਿੰਡ ਦੀਆਂ ਔਰਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY

Please enter your comment!
Please enter your name here