Wednesday, October 21, 2026
Home Latest ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਟਾਹਲੀਵਾਲਾ ਤੇ ਹਸਤਾਂਕਲਾਂ ਲਈ ਮੈਡੀਕਲ ਅਫ਼ਸਰ...

ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਟਾਹਲੀਵਾਲਾ ਤੇ ਹਸਤਾਂਕਲਾਂ ਲਈ ਮੈਡੀਕਲ ਅਫ਼ਸਰ ਨੂੰ ਸੌਪੇਂ ਗਏ ਨਿਯੁਕਤੀ ਪੱਤਰ

ਫਾਜਿਲਕਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਡਾ. ਐਰਿਕ ਅਤੇ ਡਾ. ਕਵਿਤਾ ਸਿੰਘ ਵੱਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਟਾਹਲੀਵਾਲਾ ਅਤੇ ਹਸਤਾਕਲਾਂ ਵਿੱਚ ਮੈਡੀਕਲ ਅਫ਼ਸਰਾਂ ਦੀਆਂ ਖਾਲੀ ਹੋਈਆਂ ਆਸਾਮੀਆਂ ਲਈ ਡਾ. ਰਾਜਵੀਰ ਕੰਬੋਜ਼ ਅਤੇ ਡਾ. ਮੋਹਿਤ ਦੁੱਗਰ ਨੂੰ ਨਿਯੁਕਤੀ ਪੱਤਰ ਦਿੱਤੇ।

Advertisements

ਇਸ ਸਮੇਂ ਡਾ. ਆਮਨਾ ਕੰਬੋਜ਼, ਰਾਜੇਸ਼ ਕੁਮਾਰ ਡੀ ਪੀ ਐਮ, ਰਾਜੀਵ ਜੁਨੇਜਾ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਆਕਾਸ਼ ਕੁਮਾਰ ਹਾਜ਼ਰ ਸਨ। ਡਾ. ਐਰਿਕ ਅਤੇ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ। ਆਯੂਸ਼ਮਾਨ ਆਰੋਗਿਆ ਕੇਂਦਰ ਵਿਚ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।

LEAVE A REPLY

Please enter your comment!
Please enter your name here