
ਦਿੱਲੀ (ਦ ਸਟੈਲਰ ਨਿਊਜ਼)। ਮੌਸਮ ਵਿਭਾਗ ਵੱਲੋਂ 2 ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਵੀ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਜੰਮੂ-ਕਸ਼ਮੀਰ ਵਿੱਚ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਪੂਰੇ ਉੱਤਰ ਭਾਰਤ ਵਿਚ 13 ਤੋਂ 15 ਮਾਰਚ ਦਰਮਿਆਨ ਰਹੇਗਾ।

ਇਸ ਦੌਰਾਨ ਭਾਰੀ ਮੀਂਹ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਵਾਧੇ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ 16 ਮਾਰਚ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ ਤੇਜ਼ੀ ਨਾਲ ਵਧੇਗਾ। ਪੱਛਮੀ ਈਰਾਨ ਅਤੇ ਆਸ-ਪਾਸ ਦੇ ਖੇਤਰਾਂ ਵਿਚ ਸਮੁੰਦਰੀ ਤਲ ਤੋਂ 3.1 ਤੋਂ 9.6 ਕਿਲੋਮੀਟਰ ਦੇ ਵਿਚਕਾਰ ਪੱਛਮੀ ਗੜਬੜੀ ਨੂੰ ਚੱਕਰਵਾਤ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ।
ਪੱਛਮੀ ਗੜਬੜੀ ਮੱਧ ਅਤੇ ਉਪਰਲੇ Tropospheric ਪੱਧਰਾਂ ਉਤੇ ਪੱਛਮੀ ਈਰਾਨ ਉੱਤੇ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਹੈ। ਇਸ ਕਾਰਨ ਜੰਮੂ-ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਅਤੇ ਬਰਫਬਾਰੀ ਹੋ ਰਹੀ ਹੈ। ਮਾਰਚ ਮਹੀਨੇ ਵਿਚ ਜੰਮੂ-ਕਸ਼ਮੀਰ ਦੇ ਉਪਰਲੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਸ੍ਰੀਨਗਰ ਵਿੱਚ ਬਰਫੀਲੀਆਂ ਹਵਾਵਾਂ ਕਾਰਨ ਠੰਡ ਵੱਧ ਗਈ ਹੈ। 14 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਿਜਲੀ ਚਮਕਣ ਦੇ ਨਾਲ ਭਾਰੀ ਮੀਂਹ ਅਤੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।












