Friday, October 9, 2026
Home Latest ਪੇਂਡੂ ਬੇਰੋਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਲਈ ਸਪੈਸ਼ਲ ਸਿਖਲਾਈ ਕੋਰਸ 17 ਮਾਰਚ...

ਪੇਂਡੂ ਬੇਰੋਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਲਈ ਸਪੈਸ਼ਲ ਸਿਖਲਾਈ ਕੋਰਸ 17 ਮਾਰਚ ਤੋਂ ਸ਼ੁਰੂ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਮਿਤੀ 17 ਮਾਰਚ 2025 ਤੋਂ 28 ਮਾਰਚ 2025 ਤੱਕ, ਵੈਟਰਨਰੀ ਪੋਲੀਕਲੀਨਿਕ ਮਨਵਾਲ, ਜਿਲ੍ਹਾ ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਕਸ਼ਮੀਰ ਸਿੰਘ, ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ  ਨੇ ਦੱਸਿਆ ਕਿ ਖੇਤੀ ਵਿੱਚ ਵਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵੱਜੋਂ ਅਪਣਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਦੀ ਫੀਸ ਜਨਰਲ ਜਾਤੀ ਲਈ 1000/- ਰੁਪਏ ਅਤੇ ਅਨੁਸੂਚਿਤ ਜਾਤੀ ਲਈ 750/- ਰੁਪਏ ਹੈ, ਜੋ ਕਿ ਮਿਤੀ 17 ਮਾਰਚ 2025 ਨੂੰ ਮੌਕੇ ਤੇ ਹੀ ਜਮ੍ਹਾ ਕਰਵਾਈ ਜਾਵੇਗੀ ਅਤੇ 2 ਹਫ਼ਤੇ ਦੀ ਸਫ਼ਲਤਾ ਪੂਰਵਕ ਸਿਖਲਾਈ ਲੈਣ ਉਪਰੰਤ ਸਿਖਿਆਰਥੀਆਂ ਨੂੰ ਵਿਭਾਗ ਵੱਲੋ ਇੱਕ ਸਰਟੀਫਿਕੇਟ ਵੀ ਦਿੱਤਾ ਜਾਵੇਗਾ।

Advertisements

ਜਿਸ ਅਨੁਸਾਰ ਵੱਖ – ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2,5,10 ਅਤੇ 20  ਦੁਧਾਰੂ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਕੇ 25% ਜਨਰਲ ਅਤੇ 33% ਅ:ਜਾਤੀ ਲਈ ਸਬਸਿਡੀ ਪ੍ਰਾਪਤ ਕਰ ਸਕਣਗੇ। ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਠਾਨਕੋਟ ਵਿਖੇ ਟ੍ਰੇਨਿੰਗ ਲੈਣ ਦੇ ਚਾਹਵਾਨ ਲੜਕੇ/ਲੜਕੀਆਂ ਆਪਣੇ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ, ਪੈਨ ਕਾਰਡ ਲੈ ਕੇ ਮਿਤੀ 13 ਮਾਰਚ 2025 ਤੱਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ, ਦੂਜੀ ਮੰਜਿਲ, ਕਮਰਾ ਨੰ: 345-ਏ ਵਿਖੇ ਫਾਰਮ ਜਮ੍ਹਾ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ (ਫੋਨ ਨੰ: 0186-2345454 ਜਾਂ ਮੋਬਾਇਲ ਨੰ: 98762-60243, 76966-60650, 98785-28364 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here