Friday, October 23, 2026
Home Latest ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲਈ ਹੈਲਪਲਾਈਨ ਨੰਬਰ 1100 ਤੇ ਸੰਪਰਕ ਕਰਨ ਜ਼ਿਲ੍ਹਾ...

ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲਈ ਹੈਲਪਲਾਈਨ ਨੰਬਰ 1100 ਤੇ ਸੰਪਰਕ ਕਰਨ ਜ਼ਿਲ੍ਹਾ ਵਾਸੀ: ਡੀਸੀ

ਪਠਾਨਕੋਟ (ਦ ਸਟੈਲਰ ਨਿਊਜ਼)। ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 16 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿਥੇ ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੋਈ ਵੀ ਨਾਗਰਿਕ ਆਪਣੇ ਘਰ ਦੇ ਨੇੜੇ ਸੇਵਾ ਕੇਂਦਰ ’ਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ ਨੇ ਦੱਸਿਆ ਕਿ ਸੇਵਾ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਘਰ ਬੈਠੇ ਹੀ ਆਨਲਾਈਨ ਟੋਕਨ ਸਬੰਧੀ ਕਿਊ. ਆਰ ਕੋਡ ਸਕੈਨ ਕਰਕੇ ਜਾਂ 98555-01076 ’ਤੇ ਵਟਸਐਪ ਰਾਹੀਂ ਬੁਕਿੰਗ ਕੀਤੀ ਜਾ ਸਕਦੀ ਹੈ।

Advertisements

ਉਨ੍ਹਾਂ ਦੱਸਿਆ ਕਿ 1076 ਡਾਇਲ ਕਰ ਕੇ ਘਰ ਬੈਠੇ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਸੇਵਾਵਾਂ ਪ੍ਰਾਪਤ ਕਰਨ ’ਚ ਕਿਸੇ ਕਿਸਮ ਦੀ ਦਿੱਕਤ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 ’ਤੇ ਸੰਪਰਕ ਕੀਤਾ ਜਾ ਸਕਦਾ ਹੈ । ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

LEAVE A REPLY

Please enter your comment!
Please enter your name here