ਪੰਜਾਬ ਨੂੰ ਨਾਰੀ ਸਸ਼ਕਤੀਕਰਨ ਲਈ ਪਾਏ ਸ਼ਾਨਦਾਰ ਯੋਗਦਾਨ ਸਦਕਾ ਰਾਸ਼ਟਰਪਤੀ ਵੱਲੋਂ “ਨਾਰੀ ਸ਼ਕਤੀ ਪੁਰਸਕਾਰ”

Social Secuirty Minister Mrs. Razia Sultana Receiving Award From President

ਚੰਡੀਗੜ। ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ ਪੰਜਾਬ ਦੀਆਂ ਔਰਤਾਂ ਨੂੰ ਉਸ ਸਮੇਂ ਹੋਰ ਜ਼ਿਆਦਾ ਮਾਣ ਮਹਿਸੂਸ ਕਰਨ ਦਾ ਮੌਕਾ ਮਿਲਿਆ ਜਦੋਂ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਸਸ਼ਕਤੀਕਰਨ ਵਿਚ ਪਾਏ ਅਹਿਮ ਤੇ ਸ਼ਾਨਦਾਰ ਯੋਗਦਾਨ ਲਈ ਪੰਜਾਬ ਨੂੰ “ਨਾਰੀ ਸ਼ਕਤੀ ਪੁਰਸਕਾਰ” ਨਾਲ ਸਨਮਾਨਿਤ ਕੀਤਾ। ਨਵੀਂ ਦਿੱਲੀ ਵਿਖੇ ਸਥਿਤ ਰਾਸ਼ਟਰਪਤੀ ਭਵਨ ਵਿਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਇਹ ਐਵਾਰਡ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਪ੍ਰਾਪਤ ਕੀਤਾ। ਇਸ ਮੌਕੇ ਉਨ•ਾਂ ਨਾਲ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਸ੍ਰੀ ਕੇ ਬੀ ਐਸ ਸਿੱਧੂ ਅਤੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਵੀ ਹਾਜ਼ਰ ਸਨ।

Advertisements

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਪ੍ਰਾਪਤ ਕੀਤਾ ਪੁਰਸਕਾਰ

ਜ਼ਿਆਦਾ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ “ਬੇਟੀ ਬਚਾਓ ਬੇਟੀ ਪੜਾਓ” ਸਕੀਮ ਵਿੱਚ ਸੁਚੱਜੀ ਕਾਰਗੁਜ਼ਾਰੀ ਅਤੇ ਲਿੰਗ ਅਨੁਪਾਤ ਵਿੱਚ ਜ਼ਿਕਰਯੋਗ ਸੁਧਾਰ ਦਰਜ ਕਰਨ ਸਦਕਾ ਪੰਜਾਬ ਨੂੰ “ਨਾਰੀ ਸ਼ਕਤੀ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਦੇ ਸੁਧਾਰ ਲਈ ਸੂਬੇ ਨੇ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਬਹੁਤ ਥੋੜ•ੇ ਸਮੇਂ ਦੌਰਾਨ ਲਿੰਗ ਅਨੁਪਾਤ ਵਿਚ ਆਏ ਸ਼ਲਾਘਾਯੋਗ ਸੁਧਾਰ ਲਈ ਸਮੁੱਚੇ ਦੇਸ਼ ਦੇ 10 ਜ਼ਿਲਿ•ਆਂ ਵਿੱਚ ਤਰਨਤਾਰਨ ਦਾ ਨਾਂ ਆਉਣਾ ਸੂਬੇ ਲਈ ਮਾਣਮੱਤੀ ਗੱਲ ਹੈ।

ਜਨਮ ਦਰ ਅਤੇ ਲਿੰਗ ਅਨੁਪਾਤ ਦਰ ਵਿੱਚ ਦਰਜ ਕੀਤੇ ਜ਼ਿਕਰਯੋਗ ਸੁਧਾਰ ਲਈ ਵੀ ਹੋਈ ਪੰਜਾਬ ਦੀ ਸ਼ਲਾਘਾ

ਉਨ•ਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਦੇ ਸੁਧਾਰ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਹਤ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸੂਬੇ ਦੇ 20 ਜ਼ਿ•ਲਿਆਂ ਵਿੱਚ ਜ਼ਮੀਨੀ ਪੱਧਰ ‘ਤੇ ਯਤਨ ਤੇਜ਼ ਕੀਤੇ ਹੋਏ ਹਨ। ਉਨ•ਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਵਿੱਚ ਸੁਧਾਰਾਂ ਦਾ ਰੁਝਾਨ ਸੂਬੇ ਦੇ ਹੋਰਨਾਂ ਜ਼ਿਲਿ•ਆਂ ਵਿੱਚ ਵੀ ਦੇਖਿਆ ਜਾ ਰਿਹਾ ਹੈ।
ਸਮਾਜਿਕ ਸੁਰੱਖਿਆ ਮੰਤਰੀ ਨੇ “ਨਾਰੀ ਸ਼ਕਤੀ ਪੁਰਸਕਾਰ” ਸੂਬੇ ਦੀਆਂ ਉਨ•ਾਂ ਔਰਤਾਂ ਨੂੰ ਸਮਰਪਿਤ ਕੀਤਾ ਹੈ ਜਿਨ•ਾਂ ਨੇ ਜੀਵਨ ਦੀਆਂ ਉੱਚ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਿਆ ਅਤੇ ਆਪਣੀ ਸਖਤ ਮਿਹਨਤ ਨਾਲ ਪੰਜਾਬ ਨੂੰ ਇੱਕ ਖੁਸ਼ਨੁਮਾ ਮਾਹੌਲ ਵਾਲਾ ਰਹਿਣਯੋਗ ਸੂਬਾ ਬਣਾਇਆ ਹੈ। ਇਸ ਮੌਕੇ ਸ੍ਰੀਮਤੀ ਸੁਲਤਾਨਾ ਨੇ ਯੋਗ ਤੇ ਦੂਰਅੰਦੇਸ਼ ਅਗਵਾਈ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। 

LEAVE A REPLY

Please enter your comment!
Please enter your name here