Monday, October 19, 2026
Home Crime ਮੰਦਿਰ ਕੋਲ ਧਮਾਕੇ ਕਾਰਨ ਲੋਕਾਂ ‘ਚ ਸਹਿਮ ਦਾ ਮਾਹੌਲ, ਘਟਨਾ ਸੀਸੀਟੀਵੀ ‘ਚ...

ਮੰਦਿਰ ਕੋਲ ਧਮਾਕੇ ਕਾਰਨ ਲੋਕਾਂ ‘ਚ ਸਹਿਮ ਦਾ ਮਾਹੌਲ, ਘਟਨਾ ਸੀਸੀਟੀਵੀ ‘ਚ ਕੈਦ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਖੰਡ ਵਾਲਾ ਇਲਾਕੇ ਵਿੱਚ ਬੀਤੀ ਰਾਤ ਇੱਕ ਮੰਦਿਰ ਦੇ ਕੋਲ ਧਮਾਕਾ ਹੋਇਆ। ਜਿਸ ਕਾਰਨ ਆਸ-ਪਾਸ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਇਹ ਵਿਸਫੋਟਕ ਸਮੱਗਰੀ ਕਥਿਤ ਤੌਰ ’ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਮੰਦਿਰ ਤੇ ਸੁੱਟੀ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ।

Advertisements

ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਦਿਖਾਈ ਦਿੱਤਾ ਹੈ ਕਿ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਮੰਦਰ ਦੀ ਇਮਾਰਤ ਤੇ ਕੋਈ ਚੀਜ਼ ਸੁੱਟੀ ਗਈ, ਜਿਸ ਤੋਂ ਬਾਅਦ ਵਿਸਫੋਟ ਹੁੰਦਾ ਹੈ। ਧਮਾਕੇ ਵੇਲੇ ਮੰਦਰ ਦਾ ਪੁਜਾਰੀ ਅਤੇ ਉਸ ਦਾ ਪਰਿਵਾਰ ਉਪਰਲੀ ਮੰਜ਼ਿਲ ਤੇ ਸਨ। ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਧਮਾਕੇ ਕਾਰਨ ਮੰਦਰ ਦੀ ਇੱਕ ਕੰਧ ਨੂੰ ਨੁਕਸਾਨ ਪਹੁੰਚਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

LEAVE A REPLY

Please enter your comment!
Please enter your name here