
ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਮਾਡਰਨ ਜੇਲ੍ਹ ਵਿੱਚ ਬੰਦ 1 ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਾਡਰਨ ਜੇਲ੍ਹ ਸਟਾਫ਼ ਨੇ ਇੱਕ ਕੈਦੀ ਸਰਬਜੀਤ ਸਾਬਾ ਵਾਸੀ ਜੰਡਿਆਲਾ ਗੁਰੂ ਜੋ ਕਿ ਐਨਡੀਪੀਐਸ ਮਾਮਲੇ ਵਿੱਚ ਕਰੀਬ 1 ਸਾਲ ਤੋਂ ਕੇਂਦਰੀ ਜੇਲ੍ਹ ਵਿੱਚ ਬੰਦ ਸੀ ਤੇ ਅਚਾਨਕ ਉਸਦੀ ਸਿਹਤ ਵਿਗੜ ਗਈ ਤੇ ਉਸਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਆਰੋਪ ਲਗਾਇਆ ਹੈ ਕਿ ਪੁਲਿਸ ਨੇ ਕਥਿਤ ਤੌਰ ਤੇ ਸਰਬਜੀਤ ਖ਼ਿਲਾਫ਼ ਝੂਠਾ ਕੇਸ ਦਰਜ ਕਰਕੇ ਉਸਦਾ ਕਤਲ ਕੀਤਾ ਹੈ। ਉਸਨੇ ਦੱਸਿਆ ਕਿ ਪਹਿਲਾਂ ਵੀ ਪੁਲਿਸ ਉਸ ਨਾਲ ਬੁਰ੍ਹੀ ਤਰ੍ਹਾਂ ਕੁੱਟਮਾਰ ਕਰਦੀ ਰਹੀ ਹੈ, ਜਿਸ ਨਾਲ ਉਸਦਾ ਹੱਥ ਵੀ ਟੁੱਟ ਗਿਆ ਸੀ।

ਇਸ ਸਬੰਧੀ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਨੇ ਰਾਤ ਆਪਣੇ ਪਤੀ ਨਾਲ ਫੋਨ ਤੇ ਗੱਲ ਕੀਤੀ ਸੀ, ਜਿਸ ਵਿੱਚ ਉਸਦੇ ਪਤੀ ਨੇ ਦੱਸਿਆ ਕਿ ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕਿਸੇ ਵੇਲੇ ਕੁੱਝ ਵੀ ਹੋ ਸਕਦਾ ਹੈ। ਉਸਦੀ ਪਤਨੀ ਨੇ ਦੱਸਿਆ ਕਿ ਪੁਲਿਸ ਵਾਲਿਆਂ ਨੇ ਪਹਿਲਾਂ ਵੀ ਉਸਦੇ ਪਤੀ ਦੀ ਕੁੱਟਮਾਰ ਕੀਤੀ ਸੀ। ਪਤਨੀ ਨੇ ਦੱਸਿਆ ਕਿ ਇਸ ਸਬੰਧੀ ਉਹਨਾਂ ਨੇ ਐਸਐਚਓ ਕ੍ਰਿਪਾਲ ਨੂੰ ਦੱਸਿਆ ਤਾਂ ਉਸਨੇ ਕਿਹਾ ਕਿ ਅਜੇ ਤੱਕ ਇਸ ਮਾਮਲੇ ਸਬੰਧੀ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਮਿਲੀ ਹੈ ਤੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।












