
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਾ. ਅਮਨਦੀਪ ਕੌਰ,ਪੀ.ਸੀ.ਐਸ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਪ੍ਰਾਪਰਟੀ ਟੈਕਸ ਦੀ ਕੁਲੈਕਸ਼ਨ ਲਈ ਸ਼ਹਿਰ ਵਿੱਚ ਵੱਖ-ਵੱਖ ਟੀਮਾਂ ਭੇਜੀਆਂ ਜਾ ਰਹੀਆਂ ਹਨ, ਜਿਸ ਕਰਕੇ ਹੁਣ ਤੱਕ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਕੁੱਲ 5.98/- ਕਰੋੜ ਰੁਪਏ ਦੀ ਰਾਸ਼ੀ ਨਗਰ ਨਿਗਮ ਵਿਖੇ ਸ਼ਹਿਰਵਾਸੀਆਂ ਵੱਲੋੰ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਅਤੇ ਰੋਜਾਨਾ ਸ਼ਹਿਰਵਾਸੀਆਂ ਵੱਲੋਂ ਵੱਧ ਤੋਂ ਵੱਧ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਰਿਹਾ ਹੈ। ਪਿਛਲੇ 2 ਦਿਨਾਂ ਅੰਦਰ ਹੀ ਨਗਰ ਨਿਗਮ ਵਿਖੇ 30/- ਲੱਖ ਰੁਪਏ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਗਿਆ ਹੈ।

ਕਮਿਸ਼ਨਰ ਨਗਰ ਨਿਗਮ ਵੱਲੋਂ ਸ਼ਹਿਰਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਜਿਹੜੇ ਵੀ ਵਿਅਕਤੀ ਵੱਲੋਂ ਪ੍ਰਾਪਰਟੀ ਟੈਕਸ ਅਜੇ ਤੱਕ ਜਮ੍ਹਾਂ ਨਹੀਂ ਕਰਵਾਇਆ ਗਿਆ ਉਹ ਜਲਦ ਤੋਂ ਜਲਦ ਆਪਣਾ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਦਫਤਰ ਦੇ ਕਮਰਾ ਨੰ. 10 ਵਿਖੇ ਪਹੁੰਚ ਕੇ ਜਮ੍ਹਾਂ ਕਰਵਾਓਣ ਅਤੇ ਟੈਕਸ ਜਮ੍ਹਾਂ ਕਰਵਾਉਣ ਸਮੇਂ ਆਪਣੇ ਅਦਾਰੇ ਦੇ ਬਾਹਰ ਲੱਗੀ UID No. ਅਤੇ ਮਾਲਕੀ/ਕਿਰਾਏਨਾਮਾ ਦੇ ਦਸਤਾਵੇਜ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ ਤਾਂ ਜੋ ਇਸਤੋਂ ਉਹਨਾਂ ਦੇ ਅਦਾਰੇ ਦਾ ਬਣਦਾ ਪ੍ਰਾਪਰਟੀ ਟੈਕਸ ਪਤਾ ਕੀਤਾ ਜਾ ਸਕੇ। ਉਹਨਾਂ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਨਗਰ ਨਿਗਮ ਵੱਲੋਂ 10 ਟੀਮਾਂ ਬਣਾ ਕੇ ਸ਼ਹਿਰ ਦੇ ਵੱਖ ਵੱਖ ਕਮਰਸ਼ੀਅਲ, ਓਦਯੋਗੀ ਅਦਾਰਿਆਂ ਵਿੱਚ ਭੇਜੀਆਂ ਜਾ ਰਹੀਆਂ ਹਨ ਜੋ ਮੌਕੇ ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਦੀ ਰਸੀਦ ਨੂੰ ਚੈੱਕ ਕਰਦੀਆਂ ਹਨ ਅਤੇ ਜੇਕਰ ਸਬੰਧਤ ਅਦਾਰੇ ਵੱਲੋਂ ਟੈਕਸ ਨਹੀਂ ਜਮ੍ਹਾਂ ਕਰਵਾਇਆ ਜਾਂਦਾ ਤਾਂ ਉਸਨੂੰ ਨੋਟਿਸ ਜਾਰੀ ਕਰ ਰਹੀਆਂ ਹਨ। ਇਸ ਨੋਟਿਸ ਤਹਿਤ ਜੇਕਰ ਸਬੰਧਤ ਅਦਾਰੇ ਦਾ ਮਾਲਕ ਆਪਣਾ ਪ੍ਰਾਪਰਟੀ ਟੈਕਸ 3 ਦਿਨਾਂ ਦੇ ਅੰਦਰ ਅੰਦਰ ਨਗਰ ਨਿਗਮ ਵਿਖੇ ਨਹੀਂ ਜਮ੍ਹਾਂ ਕਰਵਾਉਂਦਾ ਤਾ ਉਸਤੇ ਕਾਰਵਾਈ ਕਰਦੇ ਹੋਏ 3 ਦਿਨਾਂ ਉਪਰੰਤ ਪ੍ਰਾਪਰਟੀ ਨੂੰ ਸੀਲ ਕਰ ਦਿੱਤਾ ਜਾਵੇਗਾ। ਇਸ ਲਈ ਮਿਤੀ 25.03.2025 ਤੋਂ ਪਹਿਲਾਂ ਪਹਿਲਾਂ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਵੇ ਤਾਂ ਜੋ ਬਾਅਦ ਵਿੱਚ ਲੱਗਣ ਵਾਲੇ ਜੁਰਮਾਨੇ ਤੋਂ ਬਚਾਅ ਕੀਤਾ ਜਾ ਸਕੇ।












