Tuesday, October 27, 2026
Home International ਪਿੰਡ ਸਤਰਾ ਖੇੜਾ ਦੇ ਨੌਜਵਾਨ ਦੀ ਅਮਰੀਕਾ ਵਿੱਚ ਸ਼ੱਕੀ ਹਲਾਤਾਂ ਵਿੱਚ ...

ਪਿੰਡ ਸਤਰਾ ਖੇੜਾ ਦੇ ਨੌਜਵਾਨ ਦੀ ਅਮਰੀਕਾ ਵਿੱਚ ਸ਼ੱਕੀ ਹਲਾਤਾਂ ਵਿੱਚ ਹੋਈ ਮੌਤ

ਰਾਮਪੁਰ (ਦ ਸਟੈਲਰ ਨਿਊਜ਼)। ਰਾਮਪੁਰ ਦੇ ਪਿੰਡ ਸਤਰਾ ਖੇੜਾ ਦੇ ਨੌਜਵਾਨ ਦੀ ਅਮਰੀਕਾ ਵਿੱਚ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਜੋਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਿਲਾਸਪੁਰ ਦੇ ਵਿਧਾਇਕ ਬਲਦੇਵ ਔਲਖ ਖੇਤੀਬਾੜੀ ਰਾਜ ਮੰਤਰੀ ਹਨ ਤੇ ਉਹਨਾਂ ਦਾ ਲੜਕਾ ਹਰਜੋਤ ਉਰਫ਼ ਜੋਤ ਸੰਧੂ 2 ਸਾਲ ਪਹਿਲਾਂ ਕੰਮ ਕਰਨ ਲਈ ਇੰਗਲੈਂਡ ਗਿਆ ਸੀ ਤੇ ਉਹ ਡੇਢ ਸਾਲ ਉੱਥੇ ਰਿਹਾ ਤੇ ਉਸ ਤੋਂ ਬਾਅਦ ਉਹ ਉੱਥੋਂ ਅਮਰੀਕਾ ਚਲਾ ਗਿਆ। ਉਸਨੇ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ।

Advertisements

ਜਾਣਕਾਰੀ ਮੁਤਾਬਕ ਹਰਜੋਤ ਬਾਥਰੂਮ ਗਿਆ ਸੀ ਤੇ ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਹੀਂ ਆਇਆ ਤਾਂ ਉਸਦੇ ਦੋਸਤਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜਿਆ ਤਾਂ ਉਹਨਾਂ ਦੇਖਿਆ ਕਿ ਹਰਜੋਤ ਫਰਸ਼ ਤੇ ਡਿੱਗੀਆ ਹੋਇਆ ਸੀ ਅਤੇ ਉਸਦੇ ਨੱਕ ਅਤੇ ਮੂੰਹ ਵਿੱਚੋਂ ਖੂਨ ਨਿਕਲ ਰਿਹਾ ਸੀ ਤੇ ਉਸਦੇ ਦੋਸਤ ਉਸਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲੈ ਗਏ ਪਰ ਉੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਰਜੋਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।  ਫਿਲਹਾਲ ਮ੍ਰਿਤਕ ਦੇ ਪਿਤਾ ਮਲਕੀਤ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ ਤਾਂ ਕਿ ਉਹ ਆਪਣੇ ਲੜਕੇ ਦਾ ਅੰਤਿਮ ਸੰਸਕਾਰ ਕਰ ਸਕਣ।

LEAVE A REPLY

Please enter your comment!
Please enter your name here