
ਖਨੌਰੀ (ਦ ਸਟੈਲਰ ਨਿਊਜ਼)। ਕਿਸਾਨ ਅੰਦੋਲਨ ਕਾਰਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੇ ਲੱਗੇ ਬੈਰੀਕੇਡ ਹਟਾ ਦਿੱਤੇ ਗਏ ਹਨ। ਹਰਿਆਣਾ ਪੁਲਿਸ ਸਵੇਰ ਤੋਂ ਇਸਨੂੰ ਹਟਾ ਰਹੀ ਹੈ। ਇਹ ਸੀਮਿੰਟ ਬੈਰੀਕੇਡਿੰਗ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਲਗਾਏ ਗਏ ਸਨ। ਜਾਣਕਾਰੀ ਮੁਤਾਬਕ 13 ਮਹੀਨਿਆਂ ਤੋਂ ਬੰਦ ਪਏ ਦਿੱਲੀ-ਜੰਮੂ-ਅੰਮ੍ਰਿਤਸਰ ਹਾਈਵੇਅ ਨੂੰ ਸ਼ਾਮ ਤੱਕ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਦੇਰ ਸ਼ਾਮ ਸ਼ੰਭੂ ਅਤੇ ਖਨੌਰੀ ਸਰਹੱਦ ਤੇ ਅੰਦੋਲਨਕਾਰੀ ਕਿਸਾਨਾਂ ਨੂੰ ਹਟਾ ਦਿੱਤਾ ਸੀ। ਇਸ ਦੌਰਾਨ 200 ਦੇ ਕਰੀਬ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪੰਜਾਬ ਪੁਲਿਸ ਨੇ ਕਿਸਾਨਾਂ ਵੱਲੋਂ ਬਣਾਏ ਸ਼ੈੱਡਾਂ ਨੂੰ ਵੀ ਬੁਲਡੋਜ਼ਰਾਂ ਨਾਲ ਢਾਹ ਦਿੱਤਾ ਹੈ। ਫ਼ਰੀਦਕੋਟ ਵਿੱਚ ਡਿਟੇਨ ਕੀਤੇ ਜਾ ਰਹੇ ਕਿਸਾਨ ਪ੍ਰਦਰਸ਼ਨਕਾਰੀ ਫ਼ਰੀਦਕੋਟ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਡਿਟੇਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆ ਕਿਹਾ ਕਿ ਇਸ ਤੋਂ ਨੀਚ ਸਰਕਾਰ ਕੋਈ ਨਹੀਂ ਆਏਗੀ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਬਠਿੰਡਾ ਦੇ ਪਿੰਡ ਜੀਦਾ ਵਿਖੇ ਨੈਸ਼ਨਲ ਹਾਈਵੇ ਤੇ ਬਣੇ ਟੋਲ ਪਲਾਜੇ ਨੂੰ ਫ੍ਰੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਦੂਜੇ ਪਾਸੇ, ਮੁਸਤੈਦ ਪੁਲਿਸ ਵੱਲੋਂ ਲਗਾਤਾਰ ਕਿਸਾਨਾਂ ਨੂੰ ਰਸਤੇ ਵਿੱਚੋਂ ਹੀ ਮੋੜਿਆ ਜਾ ਰਿਹਾ ਹੈ। ਕਿਸਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਿਸ ਤੇ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ, “ਜਿਸ ਤਰ੍ਹਾਂ ਕਿਸਾਨਾਂ ਤੇ ਅੱਤਿਆਚਾਰ ਕੀਤੇ ਗਏ ਹਨ, ਉਹ ਇਸਦੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਸਰਕਾਰਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ, ਜੋ ਕਹਿੰਦੀਆਂ ਹਨ ਕਿ ਉਹ ਕਿਸਾਨਾਂ ਦੇ ਸ਼ੁਭਚਿੰਤਕ ਹਨ। ਸਰਕਾਰ ਦੀ ਕਾਰਗੁਜ਼ਾਰੀ ਤੋਂ ਬਾਅਦ ਫ਼ਰੀਦਕੋਟ ਦੇ ਕਿਸਾਨਾਂ ਵੱਲੋਂ ਫ਼ਰੀਦਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਅਣਮਿੱਥੇ ਸਮੇਂ ਲਈ ਜਾਮ ਕਰਨ ਦੀ ਚੇਤਾਵਨੀ ਦਿੱਤੀ। ਇਸ ਤੋਂ ਇਲਾਵਾ ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਪਿੰਡ ਜੀਦਾ ਵਿਖੇ ਕਿਸਾਨਾਂ ਦੀ ਆਮਦ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।












