Thursday, October 29, 2026
Home Latest ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੇ 1 ਨਸ਼ਾ ਤਸਕਰ ਨੂੰ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੇ 1 ਨਸ਼ਾ ਤਸਕਰ ਨੂੰ 1 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਸਵਪਨ ਸ਼ਰਮਾ ਆਈ.ਪੀ.ਐਸ, ਡੀ.ਆਈ.ਜੀ ਫਿਰੋਜ਼ਪੁਰ ਰੇਂਜ ਫਿਰੋਜ਼ਪੁਰ ਅਤੇ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸਦਰ ਜਲਾਲਾਬਾਦ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਜਤਿੰਦਰ ਸਿੰਘ ਡੀਐਸਪੀ ਸਬ ਡਵੀਜ਼ਨ ਜਲਾਲਾਬਾਦ ਅਤੇ ਬਲਕਾਰ ਸਿੰਘ ਡੀ.ਐਸ.ਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ ਫਾਜ਼ਿਲਕਾ-2 (ਕੈਂਪ ਐਟ ਅਬੋਹਰ) ਦੀ ਟੀਮ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਥਾਣਾ ਸਦਰ ਜਲਾਲਾਬਾਦ ਦੇ ਏਰੀਆ ਵਿੱਚ ਗਸ਼ਤ ਕਰ ਰਹੀ ਸੀ। ਗਸ਼ਤ ਦੋਰਾਨ ਪੁਲਿਸ ਪਾਰਟੀ ਨੇ ਪਿੰਡ ਸੁਖੇਰਾ ਬੋਦਲਾ ਅਤੇ ਫੱਤੂ ਵਾਲਾ ਲਿੰਕ ਰੋਡ ਤੇ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ ਇੱਕ ਲਿਫਾਫੇ ਵਿੱਚੋਂ 1 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।

Advertisements

ਜਿਸਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੀ ਪੁੱਤਰ ਜੋਗਿੰਦਰ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ ਵਜੋਂ ਹੋਈ। ਜਿਸਦੇ ਖ਼ਿਲਾਫ਼ ਮੁੱਕਦਮਾ ਨੰ. 26 ਮਿਤੀ 19 ਮਾਰਚ 2024, ਜੁਰਮ 21C NDPS ਐਕਟ, ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕੀਤਾ ਗਿਆ ਹੈ।  ਮੁੱਕਦਮਾ ਦੀ ਤਫਤੀਸ਼ ਜਾਰੀ ਹੈ। ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਐਸਐਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਜੀ ਵੱਲੋਂ ਅਪੀਲ ਕੀਤੀ ਗਈ ਹੈ ਕਿ ਫਾਜ਼ਿਲਕਾ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ੀਰੋ ਟੋਲਰੈਂਸ ਤੇ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ ਦੀ ਇਸ ਜਿਲ੍ਹਾ ਵਿੱਚ ਕੋਈ ਥਾਂ ਨਹੀਂ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਫਾਜ਼ਿਲਕਾ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ।

LEAVE A REPLY

Please enter your comment!
Please enter your name here