Sunday, October 11, 2026
Home Latest 10 ਮਈ ਨੂੰ ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ...

10 ਮਈ ਨੂੰ ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ

The Stellar News Logo

ਫਾਜ਼ਿਲਕਾ (ਦ ਸਟੈਲਰ ਨਿਊਜ਼)। ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਵਤਾਰ ਸਿੰਘ ਨੇ ਦੱਸਿਆ ਕਿ 10 ਮਈ 2025 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੇ ਕੇਸ ਅਦਾਲਤ ਵਿਚ ਚੱਲ ਰਹੇ ਹਨ ਉਹ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ।

Advertisements

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਜਾਂ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਨੂੰ ਤਰਜੀਹ ਦੇਣ ਕਿਉਂਕਿ ਇਸ ਨਾਲ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੇ ਧਿਰਾਂ ਦੀ ਹੀ ਇਕ ਤਰਾਂ ਨਾਲ ਜਿੱਤ ਹੁੰਦੀ ਹੈ ਅਤੇ ਕੇਸ ਦਾ ਵੀ ਪੱਕਾ ਨਿਪਟਾਰਾ ਹੋ ਜਾਂਦਾ ਹੈ। ਸੀਜੇਐਮ-ਕਮ-ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੂਚੀ ਸਵਪਨ ਸ਼ਰਮਾ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 01638-261500  ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here