Wednesday, October 21, 2026
Home Latest ਪਾਣੀਪਤ ਦੇ ਜੇਜੇਪੀ ਨੇਤਾ ਦੀ ਗੋਲੀ ਮਾਰ ਕੇ ਹੱਤਿਆ, 2 ਜ਼ਖਮੀ

ਪਾਣੀਪਤ ਦੇ ਜੇਜੇਪੀ ਨੇਤਾ ਦੀ ਗੋਲੀ ਮਾਰ ਕੇ ਹੱਤਿਆ, 2 ਜ਼ਖਮੀ

ਪਾਣੀਪਤ (ਦ ਸਟੈਲਰ ਨਿਊਜ਼)। ਪਾਣੀਪਤ ਦੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦਕਿ ਉਸਦੇ 2 ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਰਵਿੰਦਰ ਮਿੰਨਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਜਾਣਕਾਰੀ ਦਿੰਦੇ ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਹਮਲਾਵਰ ਆਇਆ ਤੇ ਉਸਨੇ ਰਵਿੰਦਰ ਤੇ ਉਸਦੇ 2 ਸਾਥੀਆਂ ਤੇ ਫਾਇਰਿੰਗ ਕਰ ਦਿੱਤੀ ਫਾਇਰਿੰਗ ਦੌਰਾਨ ਰਵਿੰਦਰ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਉਸਦੇ ਸਾਥੀਆਂ ਦਾ ਇਲਾਜ਼ ਹਸਪਤਾਲ ਵਿਖੇ ਚੱਲ ਰਿਹਾ ਹੈ।

Advertisements

ਲੋਕਾਂ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਾਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here