Thursday, October 29, 2026
Home Punjab 31 ਮਾਰਚ ਤੋਂ ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ

31 ਮਾਰਚ ਤੋਂ ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ

ਪਟਿਆਲਾ (ਦ ਸਟੈਲਰ ਨਿਊਜ਼)। ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਮਾਰਚ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਦੇਣ। 

Advertisements

ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਰਿਕਾਰਡ ਅਨੁਸਾਰ ਅਜਿਹੀਆਂ ਬਹੁਤ ਸਾਰੀਆਂ ਵਪਾਰਕ ਪ੍ਰੌਪਰਟੀਆਂ ਹਨ ਜਿਨ੍ਹਾਂ ਨੇ ਪਿਛਲੇ 11 ਸਾਲਾਂ ਦੌਰਾਨ, ਜਦੋ ਤੋਂ ਪ੍ਰਾਪਰਟੀ ਟੈਕਸ ਸ਼ੁਰੂ ਹੋਇਆ ਹੈ ਤੋਂ ਹੁਣ ਤੱਕ, ਆਪਣਾ ਪ੍ਰਾਪਰਟੀ ਟੈਕਸ ਨਹੀਂ ਭਰਵਾਇਆ ਗਿਆ ਹੈ। ਇਸ ਲਈ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਉਹ ਕਿ ਆਪਣਾ ਬਣਦਾ ਪ੍ਰਾਪਰਟੀ ਟੈਕਸ 31 ਮਾਰਚ ਤੱਕ ਹਰ ਹਾਲਤ ਵਿਚ ਜਮ੍ਹਾਂ ਕਰਵਾ ਦੇਣ।

ਕਮਿਸ਼ਨਰ ਪਰਮਵੀਰ ਸਿੰਘ ਨੇ ਇਹ ਵੀ ਦੱਸਿਆ ਕਿ ਨਗਰ ਨਿਗਮ ਵੱਲੋਂ ਅਗਲੇ ਹਫ਼ਤੇ ਤੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦੇ ਹੋਏ ਉਹਨਾਂ ਦੀਆਂ ਦੁਕਾਨਾਂ ਨੂੰ ਸੀਲ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਇਸ ਲਈ ਲੋਕ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਰੂਰ ਜਮ੍ਹਾਂ ਕਰਵਾਉਣ। 

LEAVE A REPLY

Please enter your comment!
Please enter your name here