Monday, October 19, 2026
Home Chandigarh ਸ਼ੰਭੂ ਤੇ ਖਨੌਰੀ ਸਰਹੱਦਾਂ ਤੋਂ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਪਟਿਆਲਾ ਪੁਲਿਸ ਨੇ...

ਸ਼ੰਭੂ ਤੇ ਖਨੌਰੀ ਸਰਹੱਦਾਂ ਤੋਂ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਪਟਿਆਲਾ ਪੁਲਿਸ ਨੇ ਕੀਤਾ ਰਿਹਾਅ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਰ ਦਿੱਤਾ ਹੈ। ਪੁਲਿਸ ਨੇ ਬੁਲਡੋਜ਼ਰ ਦੀ ਮੱਦਦ ਨਾਲ ਸੜਕ ਤੇ ਲੱਗੇ ਤੰਬੂ ਅਤੇ ਹੋਰ ਸਮਾਨ ਨੂੰ ਹਟਾ ਦਿੱਤਾ। ਇਸਦੇ ਨਾਲ ਹੀ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਸੀ, ਜਿਨ੍ਹਾਂ ਨੂੰ ਅੱਜ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। 

Advertisements

ਜਾਣਕਾਰੀ ਮੁਤਾਬਕ ਉਕਤ 150 ਕਿਸਾਨਾਂ ਵਿੱਚੋਂ ਇੱਕ ਕਿਸਾਨ ਪਹਿਲਾਂ ਹੀ ਜ਼ਮਾਨਤ ਲੈ ਚੁੱਕਾ ਸੀ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਰਿਹਾਅ ਹੋਏ 70 ਕਿਸਾਨ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ। ਜੇਲ੍ਹ ਸੁਪਰਡੈਂਟ ਇੰਦਰਜੀਤ ਕਾਹਲੋਂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਹਿਰਾਸਤ ਵਿੱਚ ਸਿਰਫ਼ 17 ਕਿਸਾਨ ਹਨ।

LEAVE A REPLY

Please enter your comment!
Please enter your name here