Wednesday, October 21, 2026
Home Chandigarh ਪੰਜਾਬ ‘ਚ ਲਾਲ ਲਕੀਰ ਅੰਦਰ ਆਉਣ ਵਾਲੇ ਪਲਾਟਾਂ ਦੇ ਮਾਲਕਾਂ ਨੂੰ ਮਿਲੇਗਾ...

ਪੰਜਾਬ ‘ਚ ਲਾਲ ਲਕੀਰ ਅੰਦਰ ਆਉਣ ਵਾਲੇ ਪਲਾਟਾਂ ਦੇ ਮਾਲਕਾਂ ਨੂੰ ਮਿਲੇਗਾ ਮਾਲਕਾਨਾ ਹੱਕ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟਾਂ ਨੂੰ ਲੈ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸਰਕਾਰ ਤਿਆਰੀ ਵਿੱਚ ਹੈ। ਪੰਜਾਬ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟਾਂ ਦੇ ਕਾਬਜ਼ਕਾਰਾਂ ਨੂੰ ਮਾਲਕਾਨਾ ਹੱਕ ਪ੍ਰਦਾਨ ਕਰਨ ਲਈ ਸੂਬੇ ਵਿੱਚ ‘ਮੇਰਾ ਘਰ ਮੇਰੇ ਨਾਮ’ (ਸਵਾਮੀਤਵ) ਯੋਜਨਾ ਲਾਗੂ ਕੀਤੀ ਜਾ ਰਹੀ ਹੈ।

Advertisements

ਇਹ ਯੋਜਨਾ ਅਗਲੇ ਸਾਲ ਤੱਕ ਪੂਰੀ ਹੋ ਜਾਵੇਗੀ। ਮੁੰਡੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਵਾਮੀਤਵ ਇੱਕ ਕੇਂਦਰੀ ਯੋਜਨਾ ਹੈ ਜਿਸਦਾ ਉਦੇਸ਼ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰ ਉਨ੍ਹਾਂ ਦੇ ਮਾਲਕਾਂ ਨੂੰ ਪ੍ਰਦਾਨ ਕਰਨਾ ਹੈ। ਉਹਨਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਪਿੰਡਾਂ ਦੇ ਰਿਹਾਇਸ਼ੀ ਖੇਤਰਾਂ ਵਿੱਚ ਕੰਪਿਊਟਰਾਈਜ਼ਡ ਰਿਕਾਰਡ ਆਫ਼ ਰਾਈਟ ਬਣਾਉਣਾ ਅਤੇ ਜੀ.ਆਈ.ਐਸ ਨਕਸ਼ੇ ਬਣਾਉਣਾ ਹੈ।

LEAVE A REPLY

Please enter your comment!
Please enter your name here