Wednesday, October 21, 2026
Home Chandigarh ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ‘ਚ Energy Drinks ਤੇ ਲਗਾਈ ਪਾਬੰਦੀ

ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ‘ਚ Energy Drinks ਤੇ ਲਗਾਈ ਪਾਬੰਦੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿਚ ਐਨਰਜੀ ਡਰਿੰਕਸ ਦੀ ਵਿਕਰੀ ਉੱਤੇ ਪਾਬੰਦੀ ਲਾ ਦਿੱਤੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੇ ਲੋਕਾਂ ਤੋਂ ਇਲਾਵਾ ਸਕੂਲੀ ਬੱਚਿਆਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

Advertisements

ਸਿਹਤ ਮੰਤਰੀ ਨੇ ਕਿਹਾ ਕਿ ਛੋਟੀ ਉਮਰ ਵਿੱਚ ਵਧੇਰੇ ਬੱਚੇ ਐਨਰਜੀ ਡਰਿੰਕ ਪੀਣ ਦੇ ਆਦਿ ਹੋ ਜਾਂਦੇ ਹਨ, ਜੋ ਕਿ ਸਿਹਤ ਲਈ ਵਧੇਰੇ ਹਾਨੀਕਾਰਕ ਹੈ। ਐਨਰਜੀ ਡਰਿੰਕਸ ਵਿਚ ਕੈਫੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਇਸ ਲਈ ਸਕੂਲਾਂ ਵਿਚ ਐਨਰਜੀ ਡਰਿੰਕਸ ਦੀ ਵਿਕਰੀ ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਇਹ ਫੈਸਲਾ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਹ ਫੈਸਲਾ ਪੰਜਾਬ ਦੇ ਸਾਰੇ ਸਕੂਲ ਵੀ ਲਾਗੂ ਹੋਵੇਗਾ।

LEAVE A REPLY

Please enter your comment!
Please enter your name here