
ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼)। ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਇੱਕ ਵਿਅਕਤੀ ਨੇ ਕਥਿਤ ਤੌਰ ਤੇ 4 ਬੱਚਿਆਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਫਿਰ ਆਪ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਹਿਚਾਣ ਸਮ੍ਰਿਤੀ ਉਮਰ 12 ਸਾਲਾਂ, ਕੀਰਤੀ ਉਮਰ 9 ਸਾਲਾਂ, ਪ੍ਰਗਤੀ ਉਮਰ 7 ਸਾਲਾਂ ਤੇ ਰਿਸ਼ਭ ਉਮਰ 5 ਸਾਲਾਂ ਵਜੋਂ ਹੋਈ ਹੈ। ਮੁਲਜ਼ਮ ਪਿਤਾ ਦੀ ਪਹਿਚਾਣ ਰਾਜੀਵ ਕੁਮਾਰ ਉਮਰ 36 ਸਾਲਾਂ ਵਾਸੀ ਮਾਨਪੁਰ ਚਾਚਰੀ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਪਰਿਵਰਕ ਮੈਬਰਾਂ ਨੇ ਦੱਸਿਆ ਕਿ ਰਾਜੀਵ ਨਾਲ 1 ਸਾਲ ਪਹਿਲਾਂ ਇੱਕ ਹਾਦਸਾ ਹੋਇਆ ਸੀ ਜਿਸ ਕਾਰਨ ਉਸਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ ਤੇ ਉਸਦਾ ਇਲਾਜ ਚੱਲ ਰਿਹਾ ਸੀ, ਸਿਰ ਵਿੱਚ ਸੱਟ ਲੱਗਣ ਕਾਰਨ ਉਹ ਅਕਸਰ ਗੁੱਸੇ ਵਿੱਚ ਆ ਜਾਂਦਾ ਸੀ।


ਇਸ ਦੌਰਾਨ ਰਾਜੀਵ ਦੀ ਪਤਨੀ ਨੇ ਦੱਸਿਆ ਕਿ ਉਹ ਆਪਣੀ ਮਾਂ ਦੇ ਘਰ ਗਈ ਹੋਈ ਸੀ ਤੇ ਰਾਜੀਵ ਤੇ ਬੱਚੇ ਘਰ ਹਨ ਤੇ ਉਸਤੋਂ ਬਾਅਦ ਰਾਜੀਵ ਨੇ ਤੇਜ਼ਧਾਰ ਹਥਿਆਰ ਨਾਲ ਬੱਚਿਆ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਤੇ ਬਾਅਦ ਵਿੱਚ ਆਪ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜਾਂਚ ਦੌਰਾਨ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸੈਂਡਪੇਪਰ ਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












