Friday, October 23, 2026
Home Latest ਟਰੱਕ ਤੇ ਐਕਟਿਵਾ ਦੀ ਹੋਈ ਭਿਆਨਕ ਟੱਕਰ, 2 ਦੀ ਮੌਤ, 2 ਜ਼ਖਮੀ...

ਟਰੱਕ ਤੇ ਐਕਟਿਵਾ ਦੀ ਹੋਈ ਭਿਆਨਕ ਟੱਕਰ, 2 ਦੀ ਮੌਤ, 2 ਜ਼ਖਮੀ  

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਪਿੰਡ ਲਾਂਬੜਾ ਰੋਡ ਤੇ ਇੱਕ ਸਕੂਟਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ 2 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਜਸ਼ਨਦੀਪ ਤੇ ਲੱਕੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੇ ਨੌਜਵਾਨ ਐਕਟਿਵਾ ਤੇ ਸਵਾਰ ਹੋ ਕੇ ਨਕੋਦਰ ਮੱਥਾ ਟੇਕਣ ਜਾ ਰਹੇ ਸਨ ਤੇ ਜਦੋਂ ਉਹ ਥੋੜ੍ਹੀ ਦੂਰੀ ਤੇ ਪਹੁੰਚੇ ਤਾਂ ਉਹਨਾਂ ਦੀ ਐਕਟਿਵਾ ਦੀ ਟੱਕਰ ਟਰੱਕ ਨਾਲ ਹੋ ਗਈ।

Advertisements

ਟੱਕਰ ਇੰਨੀ ਭਿਆਨਕ ਸੀ ਕਿ ਟੱਕਰ ਦੌਰਾਨ 2 ਨੌਜ਼ਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ 2 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਟਰੱਕ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ।

LEAVE A REPLY

Please enter your comment!
Please enter your name here