
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪੰਨੂੰਆਂ ਦੇ ਸਰਪੰਚ ਗੁਰਪ੍ਰੀਤ ਸਿੰਘ ਤੇ ਮੋਟਰ ਸਾਇਕਲ ਸਵਾਰ ਦੋ ਹਮਲਾਵਰ ਗੋਲੀਆਂ ਚਲਾ ਕੇ ਫਰਾਰ ਹੋ ਗਏ। ਇਸ ਦੌਰਾਨ ਸਰਪੰਚ ਗੁਰਮੀਤ ਸਿੰਘ ਵਾਲ-ਵਾਲ ਬਚ ਗਿਆ। ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਗੁਰਪ੍ਰੀਤ ਸਿੰਘ ਲੌਹੁਕਾ ਰੋਡ ’ਤੇ ਸਥਿਤ ਆਪਣੀ ਰਿਹਾਇਸ਼ ਦੇ ਬਾਹਰ ਖੜ੍ਹਾ ਸੀ ਜਦੋਂ ਮੋਟਰਸਾਇਕਲ ਸਵਾਰ ਦੋ ਨਕਾਬਪੋਸ਼ ਉਸ ’ਤੇ ਗੋਲੀਆਂ ਚਲਾ ਕੇ ਲੌਹੁਕਾ ਪਿੰਡ ਵੱਲ ਨੂੰ ਫਰਾਰ ਹੋ ਗਏ।


ਸਰਪੰਚ ਨੇ ਦੱਸਿਆ ਕਿ ਹਮਲਾਵਰਾਂ ਨੂੰ ਕਾਬੂ ਕਰਨ ਲਈ ਉਨ੍ਹਾਂ ਆਪਣੇ ਸਮਰਥਕਾਂ ਨਾਲ ਪਿੱਛਾ ਵੀ ਕੀਤਾ ਪਰ ਹਮਲਾਵਰ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚੀ। ਥਾਣਾ ਸਰਹਾਲੀ ਦੇ ਮੁੱਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਦੀ ਪੜਤਾਲ ਕੀਤੀ ਜਾ ਰਹੀ ਹੈ।












