
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਜਲਦ ਹੀ ਹਾਕੀ ਦਾ ਇੰਟਰਨੈਸ਼ਨਲ ਟੂਰਨਾਮੈਂਟ ਹੋਣ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਕਸਰ ਹੀ ਪੰਜਾਬ ਵਿੱਚ ਇੰਟਰਨੈਸ਼ਨਲ ਖੇਡਾਂ ਦੇ ਮੁਕਾਬਲੇ ਕਰਵਾਉਣ ਦੀ ਮੰਗ ਕਰਦੇ ਰਹੇ ਹਨ।

ਚੰਡੀਗੜ੍ਹ ਵਿਖੇ ਖਿਡਾਰੀਆਂ ਦੇ ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨੀਂ ਭਾਰਤੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਦਿਲੀਪ ਟਿਰਕੀ ਨਾਲ ਗੱਲਬਾਤ ਕੀਤੀ ਸੀ ਤੇ ਉਨ੍ਹਾਂ ਤੋਂ ਪੰਜਾਬ ਵਿਚ ਕੋਈ ਇੰਟਰਨੈਸ਼ਨਲ ਟੂਰਨਾਮੈਂਟ ਕਰਵਾਉਣ ਦੀ ਮੰਗ ਕੀਤੀ ਸੀ, ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਸਟੇਡੀਅਮਾਂ ਵਿਚ ਲਿਜਾ ਕੇ ਖੇਡਾਂ ਨਾਲ ਜੋੜ ਸਕੀਏ।
ਉਨ੍ਹਾਂ ਦੱਸਿਆ ਕਿ ਦਿਲੀਪ ਟਿਰਕੀ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਹੈ ਕਿ ਇਸੇ ਸਾਲ ਮਈ ਦੇ ਨੇੜੇ ਹਾਕੀ ਦਾ ਅੰਡਰ-21 ਦਾ ਇਕ 4 ਨੇਸ਼ਨ ਟੂਰਨਾਮੈਂਟ ਪੰਜਾਬ ਵਿਚ ਕਰਵਾਇਆ ਜਾਵੇਗਾ। ਇਸ ਟੂਰਨਾਮੈਂਟ ਵਿਚ ਜਰਮਨੀ, ਆਸਟ੍ਰੇਲੀਆ, ਸਪੇਨ ਅਤੇ ਇੰਡੀਆ ਦੀਆਂ ਟੀਮਾਂ ਭਾਗ ਲੈਣਗੀਆਂ।












