
ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਅਦਾਲਤ ਨੇ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਵੱਲੋਂ ਪਾਸਟਰ ਬਜਿੰਦਰ ਨੂੰ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਬਾਕੀ 6 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 2018 ਵਿੱਚ ਇਕ 35 ਸਾਲਾਂ ਔਰਤ ਨੇ ਉਸ ਉਤੇ ਬਲਾਤਕਾਰ ਦਾ ਆਰੋਪ ਲਗਾਇਆ ਸੀ। ਪੀੜਤਾ ਨੇ ਦੱਸਿਆ ਕਿ ਉਸ ਨੂੰ ਮੋਹਾਲੀ ਸਥਿਤ ਆਪਣੇ ਘਰ ਬੁਲਾ ਕੇ ਉਸ ਨਾਲ ਬਲਾਤਕਾਰ ਕੀਤਾ।

ਅਪ੍ਰੈਲ 2018 ਵਿਚ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਬਾਅਦ ਵਿਚ ਉਸ ਨੂੰ ਦਿੱਲੀ ਹਵਾਈ ਅੱਡੇ ਤੋਂ ਉਸ ਸਮੇਂ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਲੰਡਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਤੋਂ ਬਾਅਦ ਜਲੰਧਰ ਵਿੱਚ ਇਕ 22 ਸਾਲਾਂ ਔਰਤ ਨੇ ਉਸ ਉਤੇ ਜਿਨਸੀ ਸ਼ੋਸ਼ਣ ਦਾ ਨਵਾਂ ਆਰੋਪ ਲਗਾਇਆ ਹੈ। ਮੁਹਾਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੀੜਤਾ ਨੇ ਥਾਣਾ ਮੁੱਲਾਂਪੁਰ ਵਿਖੇ ਆਪਣੇ ਬਿਆਨ ਦਰਜ ਕਰਵਾਏ ਹਨ।













