Wednesday, October 21, 2026
Home Latest ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਾ ਹੋਇਆ ਤਬਾਦਲਾ, ਸਵਪਨ ਸ਼ਰਮਾ ਹੋਣਗੇ ਨਵੇਂ ਕਮਿਸ਼ਨਰ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਾ ਹੋਇਆ ਤਬਾਦਲਾ, ਸਵਪਨ ਸ਼ਰਮਾ ਹੋਣਗੇ ਨਵੇਂ ਕਮਿਸ਼ਨਰ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਪੁਲਿਸ ਕਮਿਸ਼ਨਰ ਦਾ ਤਬਾਦਲਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸਵਪਨ ਸ਼ਰਮਾ ਨੂੰ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਤੇ ਕੁਲਦੀਪ ਸਿੰਘ ਚਾਹਲ ਦੀ ਨਵੀਂ ਪੋਸਟਿੰਗ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ।

Advertisements

ਇਸ ਤੋਂ ਇਲਾਵਾ ਹਰਮਿੰਦਰ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੇ ਜਲਦੀ ਹੀ ਉਪ ਚੋਣਾਂ ਹੋਣ ਵਾਲੀਆਂ ਹਨ, ਜਿਸ ਕਾਰਨ ਕਿਆਸ ਲਗਾਏ ਜਾ ਰਹੇ ਸਨ ਕਿ ਪੁਲਿਸ ਕਮਿਸ਼ਨਰ ਦਾ ਤਬਾਦਲਾ ਹੋ ਸਕਦਾ ਹੈ। 

ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਸਵਪਨ ਸ਼ਰਮਾ ਪੰਜਾਬ ਪੁਲਿਸ ਵਿੱਚ ਡੀਆਈਜੀ ਦੇ ਰੈਂਕ ਤੇ ਹਨ।

LEAVE A REPLY

Please enter your comment!
Please enter your name here