Saturday, October 24, 2026
Home Latest ਲੁਧਿਆਣਾ ਦੀ ਹੌਜ਼ਰੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ ਕੇ...

ਲੁਧਿਆਣਾ ਦੀ ਹੌਜ਼ਰੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਕਿਰਪਾਲ ਨਗਰ ਵਿੱਚ ਜੈ ਮਹਾਦੇਵ ਹੌਜ਼ਰੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ 4 ਮੰਜ਼ਿਲਾਂ ਵਿੱਚ ਬਣੀ ਹੋਈ ਹੈ ਜਿਸ ਵਿੱਚ ਹੇਠਲੀ ਮੰਜ਼ਿਲ ਵੀ ਸ਼ਾਮਲ ਹੈ। ਜਦੋਂ ਆਸਪਾਸ ਦੇ ਲੋਕਾਂ ਨੇ ਅੱਗ ਦੀਆਂ ਲਪਟਾਂ ਦੇਖਿਆ ਤਾਂ ਉਹਨਾਂ ਨੇ ਅੱਗ ਲੱਗਣ ਦੀ ਸੂਚਨਾ ਫੈਕਟਰੀ ਮਾਲਕ ਨੂੰ ਦਿੱਤੀ। ਫੈਕਟਰੀ ਮਾਲਕ ਨੇ ਮੌਕੇ ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

Advertisements

ਲਗਭਗ 7 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਇੰਨੀ ਕੁ ਭਿਆਨਕ ਸੀ ਕਿ ਫੈਕਟਰੀ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

LEAVE A REPLY

Please enter your comment!
Please enter your name here