
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਨੌਜਵਾਨ ਦੀ ਕੁਵੈਤ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਰਵੰਤ ਸਿੰਘ ਵਾਸੀ ਇੰਦਰਾ ਕਾਲੋਨੀ ਮੁਸਤਫਾਬਾਦ (ਅੰਮ੍ਰਿਤਸਰ) ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹਰਵੰਤ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਹਰਵੰਤ 7 ਸਾਲ ਪਹਿਲਾਂ ਕੁਵੈਤ ਵਿੱਚ ਇੱਕ ਕੰਪਨੀ ਵਿੱਚ ਕੰਮ ਕਰਨ ਗਿਆ ਸੀ ਤੇ ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਗਿਆ ਸੀ।

ਹਰਵੰਤ ਦੇ ਪਿਤਾ ਨੇ ਦੱਸਿਆ ਕਿ ਉਸਨੇ ਸ਼ੁੱਕਰਵਾਰ ਨੂੰ ਆਪਣੇ ਪੁੱਤਰ ਨਾਲ ਵੀਡੀਓ ਕਾਲ ਤੇ ਗੱਲ ਕੀਤੀ ਸੀ ਤੇ ਸ਼ਨੀਵਾਰ ਨੂੰ ਉਹਨਾਂ ਨੂੰ ਫ਼ੋਨ ਆਇਆ ਕਿ ਹਰਵੰਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਹਰਵੰਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।











