Friday, October 23, 2026
Home Latest ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ  3 ਅਪ੍ਰੈਲ ਨੂੰ ਟੀਮ ਲੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 22 ਤੋਂ 28 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ। ਇਸੇ ਤਰ੍ਹਾਂ 4 ਅਪ੍ਰੈਲ ਨੂੰ ਕਵਾਡਰੈਂਟ ਟੈਲੀਵੈਂਚਰਜ਼ ਵੱਲੋਂ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲੱਗੇਗਾ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 20 ਤੋਂ 35 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ।

Advertisements

ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 3 ਤੇ 4 ਅਪ੍ਰੈਲ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here