
ਰੋਪੜ (ਦ ਸਟੈਲਰ ਨਿਊਜ਼)। ਰੋਪੜ ਦੇ ਬੱਸ ਸਟੈਂਡ ਤੇ ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਧਰਨਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ 2 ਘੰਟੇ ਤੱਕ ਰੋਪੜ ਦੇ ਬੱਸ ਸਟੈਂਡ ਦਾ ਗੇਟ ਬੰਦ ਕਰਕੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਫੂਕਦੇ ਹੋਏ ਨਾਅਰੇਬਾਜ਼ੀ ਕੀਤੀ ਗਈ।


ਇਸਦੇ ਨਾਲ ਹੀ ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੀ 7, 8 ਅਤੇ 9 ਅਪ੍ਰੈਲ ਨੂੰ ਸੂਬੇ ਭਰ ਦੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।












