
ਗੁਜਰਾਤ (ਦ ਸਟੈਲਰ ਨਿਊਜ਼)। ਗੁਜਰਾਤ ਦੇ ਜਾਮਨਗਰ ਵਿੱਚ ਹਵਾਈ ਸੈਨਾ ਦੇ ਇੱਕ ਜੈਗੁਆਰ ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ 1 ਪਾਇਲਟ ਦੀ ਮੌਤ ਹੋ ਗਈ ਤੇ 1 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਨੇ ਜਾਮਨਗਰ ਏਅਰ ਫੋਰਸ ਸਟੇਸ਼ਨ ਤੋਂ ਉਡਾਣ ਭਰੀ ਸੀ ਤੇ ਇਹ ਹਾਦਸਾ ਰਿਹਾਇਸ਼ੀ ਇਲਾਕੇ ਤੋਂ ਦੂਰ ਇੱਕ ਖੁੱਲ੍ਹੇ ਮੈਦਾਨ ਵਿੱਚ ਵਾਪਰਿਆ ਤੇ ਜਹਾਜ਼ ਦੇ ਕਈ ਟੁਕੜੇ ਹੋ ਕੇ ਦੂਰ ਜਾ ਕੇ ਡਿੱਗ ਗਏ।

ਇਸ ਦੌਰਾਨ 1 ਪਾਇਲਟ ਦੀ ਮੌਤ ਹੋ ਗਈ ਤੇ 1 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਜ਼ਖਮੀ ਪਾਇਲਟ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਉਸਦੀ ਹਾਲਤ ਸਥਿਰ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।












