Wednesday, October 28, 2026
Home Hoshiarpur ਐਮਆਰ ਸਿਟੀ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਇਆ ਗਿਆ ਵਿਅਕਤੀਗਤ ਗਾਈਡੈਂਸ ਪ੍ਰੋਗਰਾਮ

ਐਮਆਰ ਸਿਟੀ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਇਆ ਗਿਆ ਵਿਅਕਤੀਗਤ ਗਾਈਡੈਂਸ ਪ੍ਰੋਗਰਾਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰਮਨਦੀਪ ਕੋਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ ਐਲ.ਪੀ.ਯੂ. (ਲਵਲੀ ਯੂਨੀਵਰਸਿਟੀ) ਫਗਵਾੜ੍ਹਾ ਦੇ ਸਹਿਯੋਗ ਨਾਲ ਐਮ.ਆਰ. ਸਿਟੀ ਇੰਟਰਨੈਸ਼ਨਲ ਸਕੂਲ ਗੜ੍ਹਸ਼ੰਕਰ ਵਿਖੇ ਦਸਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੌਣ ਸਬੰਧੀ ਵਿਅਕਤੀਗਤ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਐਲ.ਪੀ.ਯੂ. ਫਗਵਾੜ੍ਹਾ ਦੇ ਸੀਨੀਅਰ ਅਫਸਰ ਵਰੁਣ ਨਈਅਰ ਵਲੋਂ ਵਿਦਿਆਰਥੀਆਂ ਦਾ ਸਾਇਕੋਮੈਟਰਿਕ ਟੈਸਟ ਕਰਵਾਇਆ ਗਿਆ, ਜਿਸ ਅਨੁਸਾਰ ਵੱਖ-ਵੱਖ ਕਾਊਂਸਲਰਜ਼ ਵਲੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਵਿਅਕਤੀਗਤ ਤੌਰ ਤੇ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਵਿਦਿਆਰਥੀਆਂ ਨੂੰ ਦਸਵੀਂ ਦੀ ਪੜ੍ਹਾਈ ਪੂਰੀ ਕਰਨ ਉਪਰੰਤ, ਉਹ ਕਿਸ ਵਿਸ਼ੇ ਦੀ ਚੌਣ ਕਰ ਸਕਦੇ ਹਨ, ਇਸ ਬਾਰੇ ਜਾਣਕਾਰੀ ਦਿੱਤੀ ਗਈ।

Advertisements

ਇਸ ਤੋਂ ਇਲਾਵਾ ਕਰੀਅਰ ਕਾਊਂਸਲਰ ਵਿਸ਼ਾਲ ਚਾਵਲਾ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਵੱਖ-ਵੱਖ ਸਟ੍ਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ-ਰੋਜ਼ਗਾਰ ਸਕੀਮਾਂ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਸਬੰਧਤ ਸਕੂਲ ਦੇ ਸਮੂਹ ਸਟਾਫ ਅਤੇ 84 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਐਮ.ਆਰ. ਸਿਟੀ ਇੰਟਰਨੈਸ਼ਨਲ ਸਕੂਲ ਗੜ੍ਹਸ਼ੰਕਰ, ਮਾਨਸੀ ਤਿਆਗੀ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ।

LEAVE A REPLY

Please enter your comment!
Please enter your name here