Saturday, October 10, 2026
Home Latest ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ...

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਜੂਨ 2025 ਤੱਕ ਲਾਗੂ ਰਹਿਣਗੇ।

Advertisements

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

LEAVE A REPLY

Please enter your comment!
Please enter your name here