
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਮੁਨਿਆਰੀ ਐਸੋਸੀਏਸ਼ਨ ਕਪੂਰਥਲਾ ਨੇ ਵਪਾਰ ਮੰਡਲ ਕਪੂਰਥਲਾ ਦੀ ਨਵੀਂ ਟੀਮ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ।ਮਨਿਆਰੀ ਐਸੋਸੀਏਸ਼ਨ ਦੇ ਪ੍ਰਧਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ, ਜਨਰਲ ਸਕੱਤਰ ਰਜੇਸ਼ ਜੈਨ, ਵਿੱਤ ਸਕੱਤਰ ਬੋਹੜ ਸਿੰਘ ਨੇ ਕਿਹਾ ਕਿ ਵਪਾਰ ਮੰਡਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਯਸ਼ ਮਹਾਜਨ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ। ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਹਲਕਾ ਪੱਧਰ ਤੇ ਟੀਮਾਂ ਚੁਣਨ ਵਾਸਤੇ ਦਿੱਤੀ ਜ਼ਿੰਮੇਵਾਰੀ ਉਪਰੰਤ ਉਨ੍ਹਾਂ ਚੇਤਨ ਸੂਰੀ ਨੂੰ ਜ਼ਿਲ੍ਹਾ ਚੇਅਰਮੈਨ ਅਤੇ ਵਿਕਰਮ ਅਰੋੜਾ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕਰਕੇ ਵਪਾਰ ਮੰਡਲ ਨੂੰ ਹੋਰ ਮਜ਼ਬੂਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੋਵੇਂ ਕਾਰੋਬਾਰੀ ਆਗੂ ਹੋਰ ਸੰਸਥਾਵਾਂ ਵਿੱਚ ਵੀ ਬਹੁਤ ਮਿਹਨਤ ਕਰ ਰਹੇ ਹਨ ਅਤੇ ਹਮੇਸ਼ਾ ਕਾਰੋਬਾਰੀਆਂ ਦਾ ਸਮਰਥਨ ਕਰਦੇ ਹਨ। ਉਨ੍ਹਾਂ ਦੀ ਨਿਯੁਕਤੀ ਕਾਰੋਬਾਰੀ ਭਾਈਚਾਰੇ ਵਿੱਚ ਇੱਕ ਨਵੀਂ ਊਰਜਾ ਭਰੇਗੀ। ਉਨ੍ਹਾਂ ਕਿਹਾ ਕਿ ਮੁਨਿਆਰੀ ਐਸੋਸੀਏਸ਼ਨ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਵਪਾਰ ਮੰਡਲ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਵਪਾਰ ਮੰਡਲ ਦੇ ਸਹਿਯੋਗ ਨਾਲ, ਵਪਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਨਾਲ ਸਲਾਹ-ਮਸ਼ਵਰਾ ਕਰਕੇ ਜਲਦੀ ਹੀ ਠੋਸ ਹੱਲ ਲੱਭੇ ਜਾਣਗੇ। ਉਨ੍ਹਾਂ ਕਪੂਰਥਲਾ ਦੇ ਸਾਰੇ ਵਪਾਰੀਆਂ ਨੂੰ ਇੱਕਜੁੱਟ ਹੋ ਕੇ ਵਪਾਰ ਮੰਡਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ।












