ਸੇਵਾ ਕੇਂਦਰ ਹੁਸ਼ਿਆਰਪੁਰ ‘ਚ ਅਪੰਗ ਵਿਅਕਤੀਆਂ ਦੀ ਸਹੂਲਤ ਲਈ ਵਿਸ਼ੇਸ਼ ਕਾਉਂਟਰ ਸਥਾਪਿਤ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼) ਰਿਪੋਰਟ— ਗੁਰਜੀਤ ਸੋਨੂੰ। ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਬਣੇ ਸੇਵਾ ਕੇਂਦਰ ਵਿਚ ਅੱਜ ਅਪੰਗ ਵਿਅਕਤੀਆਂ ਦੀਆਂ ਪੈਨਸ਼ਨਾਂ ਸਬੰਧੀ ਸਹੂਲਤ ਲਈ ਇਕ ਵਿਸ਼ੇਸ਼ ਕਾਉਂਟਰ ਸਥਾਪਿਤ ਕਰ ਦਿੱਤਾ ਗਿਆ ਹੈ, ਜਿਸਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕੀਤਾ। ਇਸ ਮੌਕੇ ਉਨ•ਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੁਪਮ ਕਲੇਰ ਵੀ ਸਨ। ਇਸ ਕਾਉਂਟਰ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਾਲ ਅਪੰਗ ਵਿਅਕਤੀਆਂ ਨੂੰ ਕਾਫੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਅਪੰਗ ਵਿਅਕਤੀ ਪੈਨਸ਼ਨਾਂ ਸਬੰਧੀ ਕਿਸੇ ਵੀ ਤਰ•ਾਂ ਦੀ ਜਾਣਕਾਰੀ ਇਸ ਕਾਉਂਟਰ ਤੋਂ ਪ੍ਰਾਪਤ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਸ ਕਾਉਂਟਰ ਵਿਚ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਨੁਮਾਇੰਦੇ ਰੋਜ਼ਾਨਾ ਡਿਊਟੀ ਦੇਣਗੇ, ਤਾਂ ਜੋ ਪੈਨਸ਼ਨਾਂ ਸਬੰਧੀ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

Advertisements

-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕੀਤਾ ਉਦਘਾਟਨ

ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਸਾਫ-ਸੁਥਰਾ ਪ੍ਰਸ਼ਾਸ਼ਨ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਸੇਵਾ ਕੇਂਦਰ ਵਿਚ ਜਿੱਥੇ ਬਾਕੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਅਪੰਗ ਵਿਅਕਤੀਆਂ ਦੀ ਸਹੂਲਤ ਲਈ ਵੀ ਇਹ ਉਪਰਾਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅਪੰਗ ਵਿਅਕਤੀਆਂ ਲਈ ਇਕ ਵਿਸ਼ੇਸ਼ ਕੈਂਪ 11 ਮਾਰਚ ਨੂੰ ਐਸ.ਬੀ.ਏ.ਸੀ. ਸੀਨੀਅਰ ਸੈਕੰਡਰੀ ਸਕੂਲ ਬਜਵਾੜਾ ਵਿਖੇ ਸਵੇਰੇ 10 ਵਜੇ ਤੋਂ ਲਗਾਇਆ ਜਾ ਰਿਹਾ ਹੈ।

ਉਨ•ਾਂ ਕਿਹਾ ਕਿ ਇਸ ਕੈਂਪ ਵਿਚ ਅਪੰਗਤਾ ਸਰਟੀਫਿਕੇਟ, ਅਪੰਗਤਾ ਪੈਨਸ਼ਨ, ਹੈਲਥ ਇੰਸ਼ੋਰੈਂਸ ਸਕੀਮ ‘ਨਿਰਮਾਇਆ’, ਵੀਲ• ਚੇਅਰਜ਼, ਸ਼ਨਾਖਤੀ ਕਾਰਡ (ਯੂ.ਡੀ.ਆਈ.ਡੀ) ਆਦਿ ਸੇਵਾਵਾਂ ਦੇਣ ਲਈ ਫਾਰਮ ਭਰਵਾਏ ਜਾਣਗੇ। ਉਹਨਾਂ ਕਿਹਾ ਕਿ ਇਸ ਕੈਂਪ ਵਿਚ ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਤੋਂ ਇਲਾਵਾ ਹੋਰ ਵਿਭਾਗ ਅਤੇ ਐਨ.ਜੀ.ਓਜ਼ ਰਿਸ਼ੀ ਫਾਉਂਡੇਸ਼ਨ, ਕਰਵਟ ਏਕ ਬਦਲਾਵ, ਯੂਥ ਕੇਅਰ ਵੈਲਫੇਅਰ ਸੋਸਾਇਟੀ ਆਦਿ ਵਲੋਂ ਸੇਵਾਵਾਂ ਦਿੱਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਅਪੰਗ ਵਿਅਕਤੀ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ। ਉਹਨਾਂ  ਕਿਹਾ ਕਿ ਆਪਣੇ ਨਾਲ ਰਿਹਾਇਸ਼ੀ ਸਬੂਤ, ਤਿੰਨ ਫੋਟੋਜ਼ ਤੋਂ ਇਲਾਵਾ ਅਪੰਗਤਾ ਸਬੰਧੀ ਜੇਕਰ ਕੋਈ ਹੋਰ ਸਤਾਵੇਜ਼/ਸਰਟੀਫਿਕੇਟ ਬਣੇ ਹੋਏ ਹਨ, ਤਾਂ ਉਹ ਵੀ ਨਾਲ ਲਿਆਂਦੇ ਜਾਣ।

ਇਸ ਮੌਕੇ ਪੀ.ਸੀ.ਐਸ (ਅੰਡਰ ਟ੍ਰੇਨਿੰਗ) ਅਮਿਤ ਸਰੀਨ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਜਗਦੀਸ਼ ਮਿੱਤਰ, ਸੇਵਾ ਕੇਂਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਮਿਸ ਇੰਦਰਜੀਤ ਨੰਦਨ, ਸ਼੍ਰੀ ਪ੍ਰਦੀਪ ਕੁਮਾਰ, ਰਾਹੁਲ ਪੱਟੀ, ਆਯੂਸ਼ ਸ਼ਰਮਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here