Saturday, October 24, 2026
Home Latest ਕਪੂਰਥਲਾ ਵਿੱਚ ਏਐਸਆਈ ਦੀ ਸ਼ੱਕੀ ਹਲਾਤਾਂ ਵਿੱਚ ਮੌਤ, ਜਾਂਚ ਜਾਰੀ

ਕਪੂਰਥਲਾ ਵਿੱਚ ਏਐਸਆਈ ਦੀ ਸ਼ੱਕੀ ਹਲਾਤਾਂ ਵਿੱਚ ਮੌਤ, ਜਾਂਚ ਜਾਰੀ

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ ਏਐਸਆਈ ਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਨਰਿੰਦਰ ਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਲਾਸ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਈਵੀਐਮ ਗੋਦਾਮ ਵਿੱਚੋਂ ਬਰਾਮਦ ਹੋਈ ਹੈ।

Advertisements

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਨਰਿੰਦਰ ਪਿਛਲੇ ਕੁੱਝ ਸਮੇਂ ਤੋਂ ਮੈਡੀਕਲ ਛੁੱਟੀ ਤੇ ਸੀ।

LEAVE A REPLY

Please enter your comment!
Please enter your name here