
ਫਰੀਦਕੋਟ (ਦ ਸਟੈਲਰ ਨਿਊਜ਼)। ਫਰੀਦਕੋਟ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਿੰਡ ਝੋਟੀਵਾਲਾ ਵਿੱਚ ਇੱਕ ਕਿਸਾਨ ਦੇ ਖੇਤਾਂ ਵਿੱਚ ਗਾਵਾਂ ਵੜ੍ਹ ਗਈਆਂ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਦੇਖ ਕੇ ਖੇਤ ਮਾਲਕ ਨੇ ਗੁੱਸੇ ਵਿੱਚ ਆ ਕੇ ਗਾਵਾਂ ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਗਾਵਾਂ ਇੱਕ ਗੁਜ਼ਰ ਦੀਆਂ ਸਨ। ਕਿਸਾਨ ਦੀ ਪਹਿਲਾਂ ਗੁਜ਼ਰ ਨਾਲ ਬਹਿਸ ਹੋਈ, ਜਿਸ ਤੋਂ ਬਾਅਦ ਉਸਨੇ ਗਾਵਾਂ ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇੱਕ ਗਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਮੁਤਾਬਕ ਗੁਜ਼ਰ ਆਪਣੇ ਪਸ਼ੂਆਂ ਨੂੰ ਚਾਰਾ ਚਰਾਉਣ ਲਈ ਲੈ ਕੇ ਜਾ ਰਿਹਾ ਸੀ, ਜਦੋਂ ਉਸ ਦੀਆਂ ਗਾਵਾਂ ਜਗਦੀਪ ਸਿੰਘ ਨਾਮ ਦੇ ਇੱਕ ਕਿਸਾਨ ਦੇ ਖੇਤਾਂ ਵਿੱਚ ਵੜ੍ਹ ਗਈਆਂ, ਜਿਸ ਨੂੰ ਦੇਖ ਜਗਦੀਪ ਸਿੰਘ ਗੁੱਸੇ ਵਿੱਚ ਆ ਗਿਆ ਅਤੇ ਗੁਜ਼ਰ ਨਾਲ ਬਹਿਸ ਕਰਨ ਤੋਂ ਬਾਅਦ ਗਾਵਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇੱਕ ਗਾਂ ਦੀ ਮੌਤ ਹੋ ਗਈ। ਗੁਜ਼ਰ ਦਾ ਕਹਿਣਾ ਹੈ ਕਿ ਇਹ ਗੋਲੀਆਂ ਮੇਰੇ ‘ਤੇ ਚਲਾਈ ਗਈ ਸੀ, ਪਰ ਉਹ ਹੇਠਾਂ ਬੈਠ ਗਿਆ ਅਤੇ ਗੋਲੀ ਗਾਂ ਨੂੰ ਲੱਗ ਗਈ ਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੀੜਤ ਗੁਜ਼ਰ ਨੇ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।












