Saturday, October 24, 2026
Home Latest ਭਾਖੜਾ ਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ਤੇ ਪਾਬੰਦੀ ਦੇ ਹੁਕਮ ਜਾਰੀ

ਭਾਖੜਾ ਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ਤੇ ਪਾਬੰਦੀ ਦੇ ਹੁਕਮ ਜਾਰੀ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ‘ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।

Advertisements

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਨ੍ਹਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਡੀਆਂ ਤੇ ਛੋਟੀਆਂ ਨਹਿਰਾਂ ਵਿੱਚ ਨਹਾਉਣ ਲਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ਼ ਵਹਾਅ ਕਾਰਨ ਇਨ੍ਹਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਉਣ ਵਾਲੇ ਵਿਅਕਤੀ ਪਾਣੀ ਵਿੱਚ ਰੁੜ੍ਹ/ਡੁੱਬ ਜਾਂਦੇ ਹਨ ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here